284 Crore payment to sugarcane growers: Randhawa

March 02 2019

This content is currently available only in Punjabi language.

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਚਾਲੂ ਪਿੜਾਈ ਸੀਜ਼ਨ 2018-19 ਦੌਰਾਨ ਹੁੱਣ ਤੱਕ 1.56 ਕਰੋੜ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ ਅਤੇ ਗੰਨਾ ਕਾਸ਼ਤਕਾਰਾਂ ਨੂੰ ਹੁਣ ਤੱਕ 284 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ 27 ਫਰਵਰੀ ਤੱਕ 1.56 ਕਰੋੜ ਕੁਇੰਟਲ ਗੰਨਾ ਪੀੜਿਆ ਗਿਆ ਹੈ ਅਤੇ ਮਿੱਲਾਂ ਦੀ ਔਸਤਨ ਔਨ ਡੇਟ ਖੰਡ ਦੀ ਰਿਕਵਰੀ 10.41 ਫੀਸਦੀ ਅਤੇ ਟੂ ਡੇਟ ਰਿਕਵਰੀ 9.84 ਫੀਸਦੀ ਦੀ ਦਰ ਨਾਲ ਚੱਲ ਰਹੀ ਹੈ ਜਿਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੋਂ ਨਿਰਧਾਰਤ 310 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦੀ ਕੁੱਲ ਅਦਾਇਗੀ 485.62 ਕਰੋੜ ਰੁਪਏ ਵਿਚੋੋਂ 284 ਕਰੋੜ ਰੁਪਏ ਦੀ ਅਦਾਇਗੀ ਖੰਡ ਮਿੱਲਾਂ ਵੱਲੋਂ ਆਪਣੇ ਪੱਧਰ ’ਤੇ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਅਦਾਇਗੀ ਦਾ ਕਰੀਬ 59 ਫੀਸਦੀ ਬਣਦਾ ਹੈ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਪਿਛਲੇ ਪਿੜਾਈ ਸੀਜ਼ਨ ਦੇ ਮੁਕਾਬਲੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਹੁਣ ਤੱਕ ਲੱਗਪਗ 25 ਕਰੋੜ ਰੁਪਏ ਦੀ ਕੀਮਤ ਦੀ ਖੰਡ ਦੀ ਵੱਧ ਪੈਦਾਵਾਰ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੜਾਈ ਸੀਜ਼ਨ 2018-19 ਦੌਰਾਨ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਜਲਦੀ ਅਦਾਇਗੀ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਗਿਆ ਕਿ ਪਿੜਾਈ ਸੀਜ਼ਨ 2017-18 ਦੀ ਬਕਾਇਆ ਰਾਸ਼ੀ 74.67 ਕਰੋੜ ਰੁਪਏ ਦੀ ਅਦਾਇਗੀ ਵੀ ਜਲਦੀ ਹੀ ਕੀਤੀ ਜਾ ਰਹੀ ਹੈ ਜਿਸ ਲਈ ਮੁੱਖ ਮੰਤਰੀ ਵੱਲੋਂ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune