A facility camp was organized at Grain Market, Morinda

February 27 2019

This content is currently available only in Punjabi language.

ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾ ਕੇ ਇਸ ਇਤਿਹਾਸਕ ਹਲਕੇ ਨੂੰ ਸੂਬੇ ਵਿੱਚ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਅਨਾਜ ਮੰਡੀ ਮੋਰਿੰਡਾ ਵਿੱਚ ਲਾਏ ਗਏ ਸੁਵਿਧਾ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ।

ਉਨ੍ਹਾਂ ਕਿਹਾ ਕਿ ਮੋਰਿੰਡਾ ਇਲਾਕੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਉਸਾਰੀ ਜਲਦ ਕਰਵਾਈ ਜਾ ਰਹੀ ਹੈ। ਅਨਾਜ ਮੰਡੀ ਮੋਰਿੰਡਾ ਨੇੜੇ ਸਬ ਡਿਵੀਜ਼ਨ ਮੋਰਿੰਡਾ ਦੀ ਨਵੀਂ ਇਮਾਰਤ ਦੀ ਉਸਾਰੀ ਵੀ ਬਹੁਤ ਜਲਦ ਸ਼ੁਰੂ ਹੋ ਜਾਵੇਗੀ। ਰੇਲਵੇ ਫਾਟਕਾਂ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਦੀ ਮਦਦ ਨਾਲ ਅੰਡਰ ਬ੍ਰਿਜ ਦਾ ਨਿਰਮਾਣ ਕਰਵਾਇਆ ਜਾਵੇਗਾ। ਸ਼ਹਿਰ ਵਿੱਚ ਸੀਵਰੇਜ ਦੀ ਸੱਮਸਿਆ ਦਾ ਹੱਲ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਤਿਆਰ ਹੋ ਚੁੱਕਾ ਹੈ। ਇਸ ਮੌਕੇ ਉਨ੍ਹਾਂ ਗਰੀਬ ਵਰਗ ਨਾਲ ਸਬੰਧਤ 50 ਜ਼ਰੂਰਤਮੰਦਾਂ ਅਤੇ ਅਨੂਸੁਚਿਤ ਜਾਤੀ ਨਾਲ ਸਬੰਧਤ 50- 50 ਹਜ਼ਾਰ ਦੇ ਕਰਜ਼ੇ ਮੁਆਫੀ ਦੇ ਸਰਟੀਫਿਕੇਟ ਦਿੱਤੇ। ਉਨ੍ਹਾਂ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਸਰਕਾਰੀ ਸਕੂਲ ਰਤਨਗੜ੍ਹ ਅਤੇ ਮੋਰਿੰਡਾ ਦੀਆਂ 81 ਵਿਦਿਆਰਥਣਾਂ ਨੂੰ ਸਾਈਕਲ ਵੰਡੇ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਸਰਕਾਰੀ ਸੁਵਿਧਾਵਾਂ ਦੀ ਜਾਣਕਾਰੀ ਦਿੱਤੀ ਗਈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune