Kisan Sabha has given the strike ahead of Morinda's sugar mill

February 27 2019

This content is currently available only in Punjabi language.

ਜਮਹੂਰੀ ਕਿਸਾਨ ਸਭਾ ਵੱਲੋਂ ਖੰਡ ਮਿੱਲ ਮੋਰਿੰਡਾ ਵਿਖੇ ਗੰਨਾ ਉਤਪਾਦਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਧਰਨਾ ਦਿੱਤਾ ਗਿਆ| ਇਸ ਮੌਕੇ ਆਗੂਆਂ ਨੇ ਜਨਰਲ ਮੈਨੇਜਰ ਸੂਗਰ ਮਿੱਲ ਮੋਰਿੰਡਾ ਦੁਆਰਾ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ 2017-18 ਦੇ ਸਾਰੇ ਬਕਾਏ 15 ਪ੍ਰੀਤਸ਼ਤ ਵਿਆਜ ਸਮੇਤ ਦਿੱਤੇ ਜਾਣ, ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਅਤੇ ਸੂਗਰ ਮਿੱਲ ਮੋਰਿੰਡਾ ਨੂੰ ਗੰਨਾ ਖਤਮ ਹੋਣ ਤੱਕ ਚਾਲੂ ਰੱਖਿਆ ਜਾਵੇ|

ਉਨ੍ਹਾਂ ਮੰਗ ਕੀਤੀ ਕਿ ਕੋਆਪ੍ਰੇਟਿਵ ਮਿੱਲਾਂ ਦੀ ਸਮਰੱਥਾ ਵਧਾਈ ਜਾਵੇ| ਗੰਨਾ ਖਰੀਦਣ ਸਮੇਂ ਪਹਿਲ ਏਰੀਏ ਨੂੰ ਦਿੱਤੀ ਜਾਵੇ ਅਤੇ ਬੰਦ ਪਈਆਂ ਮਿੱਲਾਂ ਨੂੰ ਚਾਲੂ ਕੀਤਾ ਜਾਵੇ| ਗੰਨਾ ਮਿੱਲ ਵਿੱਚ ਹੁੰਦੇ ਹਾਦਸਿਆਂ ਦੀ ਭਰਪਾਈ ਮਿੱਲ ਵੱਲੋਂ ਜਾਂ ਸਰਕਾਰ ਵੱਲੋਂ ਕੀਤੀ ਜਾਵੇ| ਤੋਲ ਸਮੇਂ ਲਗਾਏ ਜਾਂਦੇ ਨਾਜਾਇਜ ਕੱਟ ਬੰਦ ਕੀਤੇ ਜਾਣ| ਗੰਨੇ ਦੀ ਖੋਜ ਤੇ ਪ੍ਰਸਾਰ ਲਈ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇ| ਮਿੱਲਾਂ ਵਿੱਚ ਨਵੀਆਂ ਮਸ਼ੀਨਾਂ ਲਗਾਈਆਂ ਜਾਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਖਾਲੀ ਅਸਾਮੀਆਂ ਭਰੀਆਂ ਜਾਣ| 10 ਏਕੜ ਤੱਕ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ| ਲਾਗਤ ਖਰਚੇ ਘਟਾ ਕੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ|

ਇਸ ਮੌਕੇ ਧਰਨਾਕਾਰੀਆਂ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੋਹਣ ਸਿੰਘ ਧਿਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਮਹੂਰੀ ਕਿਸਾਨ ਸਭਾ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ| ਇਸ ਮੌਕੇ ਬਲਵਿੰਦਰ ਸਿੰਘ ਅਸਮਾਨਪੁਰ, ਸ਼ਮਸ਼ੇਰ ਸਿੰਘ ਹਵੇਲੀ, ਸੁਰਿੰਦਰ ਸਿੰਘ ਪੰਨੂ, ਜਰਨੈਲ ਸਿੰਘ, ਹਰਚੰਦ ਸਿੰਘ, ਧਰਮਪਾਲ, ਸੁਖਦਰਸ਼ਨ ਸਿੰਘ ਆਦਿ ਮੌਜੂਦ ਸਨ|

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune