The mood of the changing weather, the department carried out this prophecy

February 25 2019

This content is currently available only in Punjabi language.

ਪਿਛਲੇ ਦੋ ਹਫ਼ਤਿਆਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਅਗਲੇ ਹਫ਼ਤੇ ਮੁੜ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੇ 27 ਫਰਵਰੀ ਨੂੰ ਕਈ ਥਾਵਾਂ ਤੇ ਹਲਕਾ ਮੀਂਹ ਪੈ ਸਕਦਾ ਹੈ। ਜਦਕਿ 24-25 ਨੂੰ ਬੱਦਲ ਛਾ ਸਕਦੇ ਹਨ, ਪਰ ਮੀਂਹ ਪੈਣ ਦੀ ਸੰਭਾਵਨਾ ਕਾਫੀ ਘੱਟ ਹੈ।

ਅਜਿਹੇ ਹਾਲਾਤ ਵਿੱਚ ਆਉਂਦੇ ਹਫ਼ਤੇ ਦੌਰਾਨ ਠੰਢ ਵਧ ਸਕਦੀ ਹੈ। ਹਾਲਾਂਕਿ, ਬੀਤੇ ਕੱਲ੍ਹ ਕੜਾਕੇਦਾਰ ਧੁੱਪ ਨਿੱਕਲੀ ਸੀ ਪਰ ਅੱਜ ਯਾਨੀ ਐਤਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਕਈ ਮੁੱਖ ਸ਼ਹਿਰਾਂ ਵਿੱਚ ਬੱਦਲ ਛਾਏ ਹੋਏ ਦਿਖਾਈ ਦਿੱਤੇ। ਆਉਂਦੇ ਦਿਨਾਂ ਵਿੱਚ ਹੋਣ ਵਾਲੀਆਂ ਤਬਦੀਲੀਆਂ ਕਾਰਨ ਰਾਤ ਦਾ ਤਾਪਮਾਨ ਦੋ ਡਿਗਰੀ ਤਕ ਘੱਟ ਸਕਦਾ ਹੈ।

ਇਸ ਵਾਰ ਤਾਪਮਾਨ ਵਿੱਚ ਵਾਧਾ ਨਾ ਹੋਣਾ ਕਿਸਾਨਾਂ ਲਈ ਸ਼ੁਭ ਸੰਕੇਤ ਹੈ ਅਤੇ ਕਣਕ ਦਾ ਝਾੜ ਭਰਪੂਰ ਰਹਿਣ ਦੀ ਆਸ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha