Today Punjab's farmers will be detained against banks who do not return check of farmers in Punjab.

March 11 2019

This content is currently available only in Punjabi language.

ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਅਤੇ ਰਾਜਪਾਲ ਸਿੰਘ ਮੰਗਵਾਲ ਨੇ ਦੱਸਿਆ ਕਿ ਅੱਜ ਪੰਜਾਬ ਚ ਉਨ੍ਹਾਂ ਬੈਂਕਾਂ ਦੇ ਅੱਗੇ ਅਣਮਿੱਥੇ ਸਮੇਂ ਲਈ ਧਰਨੇ ਸ਼ੁਰੂ ਕੀਤੇ ਜਾਣਗੇ, ਜਿਹੜੇ ਬੈਂਕ ਕਿਸਾਨਾਂ ਤੋਂ ਲਏ ਖ਼ਾਲੀ ਚੈੱਕ ਵਾਪਸ ਨਹੀਂ ਕਰ ਰਹੇ। ਕਿਸਾਨ ਆਗੂਆਂ ਨੇ ਦੱਸਿਆ ਕਿ ਹਾਈਕੋਰਟ ਵਲੋਂ ਹੁਕਮ ਕੀਤਾ ਗਿਆ ਸੀ ਕਿ 5 ਮਾਰਚ ਤੱਕ ਕਿਸਾਨਾਂ ਦੇ ਚੈੱਕ ਵਾਪਸ ਕੀਤੇ ਜਾਣ ਪਰ ਪੰਜ ਦਿਨ ਉੱਪਰ ਬੀਤ ਜਾਣ ਦੇ ਬਾਵਜੂਦ ਵੀ ਚੈੱਕ ਵਾਪਸ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਹੁਣ ਅਣਮਿੱਥੇ ਸਮੇਂ ਦੇ ਧਰਨਿਆਂ ਤੋਂ ਬਿਨਾਂ ਕੋਈ ਹੋਰ ਰਾਹ ਨਹੀਂ ਬਚਿਆ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ