ਕੈਪਟਨ ਭਲਕੇ ਵੰਡਣਗੇ ਕਰਜ਼ਾ-ਮੁਆਫੀ ਸਰਟੀਫਿਕੇਟ

January 24 2019

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 24 ਜਨਵਰੀ ਨੂੰ ਦਸ਼ਮੇਸ਼ ਮਾਰਸ਼ਲ ਆਰਟਸ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੇ ਕਿਸਾਨ ਕਰਜ਼ਾ ਮੁਆਫੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਰਾਜੀਵ ਗੁਪਤਾ, ਐਸਡੀਐਮ ਹਰੰਬਸ ਸਿੰਘ, ਐਸ ਪੀ ਅਜਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਵਲੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਲਈ ਪੁਲੀਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਸਮਾਰੋਹ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਅਤੇ ਹੋਰ ਆਗੂ ਪੁੱਜ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਚੰਗਰ ਇਲਾਕੇ ਦੀ ਲਿਫਟ ਇਰੀਗੇਸ਼ਨ ਸਕੀਮ ਦਾ ਵੀ ਨੀਂਹ ਪੱਥਰ ਰੱਖਣਗੇ। ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਨਾਲ ਨਾਲ ਲੋਕਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਪਖਾਨੇ, ਮੈਡੀਕਲ ਸਹੂਲਤ ਦੀ ਵੀ ਵਿਵਸਥਾ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਜਰਨਲ, ਡੀਐਸਪੀ ਰਾਮਿੰਦਰ ਸਿੰਘ ਕਾਹਲੋਂ, ਪੀਐਸਪੀ ਵਰਿੰਦਰਜੀਤ ਸਿੰਘ, ਡੀਐਸਪੀ ਗੁਰਵਿੰਦਰ ਸਿੰਘ, ਡੀਐਸਪੀ ਜੀ ਪੀ ਸਿੰਘ, ਹਰਵਿੰਦਰ ਸਿੰਘ ਭੱਠਲ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune