ਬਜਟ 2019 : ਕਿਸਾਨਾਂ ਨੂੰ ਵੱਡਾ ਤੋਹਫਾ, ਹਰ ਸਾਲ ਮਿਲਣਗੇ 6 ਹਜ਼ਾਰ ਰੁਪਏ

February 01 2019

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦੇ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਲਈ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ। ਕਿਸਾਨਾਂ ਨੂੰ ਪ੍ਰਤੀ 2 ਹੈਕਟੇਅਰ 6 ਹਜ਼ਾਰ ਰੁਪਏ ਤਕ ਦੀ ਸਿੱਧੀ ਮਦਦ ਮਿਲੇਗੀ। ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਅੰਤਰਿਮ ਬਜਟ ਚ ਕਿਸਾਨਾਂ ਲਈ ਇਨਕਮ ਸਪੋਰਟ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਪੀ. ਐੱਮ. ਕਿਸਾਨ ਯੋਜਨਾ ਦਾ ਨਾਂ ਦਿੱਤਾ ਗਿਆ ਹੈ, ਜਿਸ ਦਾ ਫਾਇਦਾ 12 ਕਰੋੜ ਛੋਟੇ ਕਿਸਾਨਾਂ ਨੂੰ ਹੋਵੇਗਾ।

ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਇਸ ਯੋਜਨਾ ਤੇ ਸਾਲਾਨਾ 75 ਹਜ਼ਾਰ ਕਰੋੜ ਰੁਪਏ ਦਾ ਖਰਚ ਆਵੇਗਾ, ਜੋ ਕੇਂਦਰ ਸਰਕਾਰ ਉਠਾਏਗੀ। ਪੀ. ਐੱਮ. ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਸਾਲ ਚ ਤਿੰਨ ਵਾਰ 2-2 ਹਜ਼ਾਰ ਕਰਕੇ 6 ਹਜ਼ਾਰ ਰੁਪਏ ਦਿੱਤੇ ਜਾਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Jagbani