ਲਾਵਾਰਿਸ ਪਸ਼ੂਆਂ ਖ਼ਿਲਾਫ਼ ਸੜਕਾਂ ’ਤੇ ਉਤਰਨਗੇ ਕਿਸਾਨ

January 21 2019

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਤੇ ਵਿੱਤ ਸਕੱਤਰ ਕਰਨੈਲ ਸਿੰਘ ਸ਼ਾਮਲ ਹੋਏ। ਯੂਨੀਅਨ ਦੇ ਸਕੱਤਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਬਿਜਲੀ ਬਿੱਲ ਵਿੱਚ ਗਊ ਸੈੱਸ ਲਗਾਉਣ ਦੇ ਬਾਵਜੂਦ ਸਰਕਾਰ ਸ਼ਹਿਰਾਂ ਤੇ ਪਿੰਡਾਂ ਵਿੱਚ ਅਵਾਰਾ ਪਸ਼ੂਆਂ ਦੇ ਬੰਦੋਬਸਤ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ। ਅਵਾਰਾ ਪਸ਼ੂ ਜਿੱਥੇ ਫ਼ਸਲਾਂ ਦਾ ਨੁਕਸਾਨ ਕਰ ਰਹੇ ਹਨ, ਉੱਥੇ ਹੀ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਅਵਾਰਾ ਪਸ਼ੂਆਂ ਦੇ ਪੱਕੇ ਹੱਲ ਕਰਵਾਉਣ ਲਈ ਠੋਸ ਕਦਮ ਚੁੱਕਣ ਦਾ ਫੈ਼ਸਲਾ ਲਿਆ ਗਿਆ। ਯੂਨੀਅਨ ਦੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 28 ਫਰਵਰੀ ਤੱਕ ਅਵਾਰਾ ਪਸ਼ੂਆਂ ਦਾ ਪੱਕਾ ਬੰਦੋਬਸਤ ਨਾ ਕੀਤਾ ਗਿਆ ਤਾਂ ਯੂਨੀਅਨ ਸੜਕਾਂ ’ਤੇ ਧਰਨੇ ਲਗਾਉਣ ਲਈ ਮਜਬੂਰ ਹੋਵੇਗੀ। ਉਨ੍ਹਾਂ ਸਰਕਾਰ ਤੋਂ ਦੂਜੇ ਸੂਬਿਆਂ ਨਾਲ ਇਨ੍ਹਾਂ ਪਸ਼ੂਆਂ ਦੇ ਵਪਾਰ ਨੂੰ ਸਹਿਮਤੀ ਦੇਣ ਤੇ ਕਿਸਾਨਾਂ ਨੂੰ ਪਿਛਲੇ ਸਾਲ ਦਾ ਗੰਨੇ ਦਾ ਰਹਿੰਦਾ ਬਕਾਇਆ ਤੁਰੰਤ ਦੇਣ ਦੀ ਮੰਗ ਕੀਤੀ। ਇਸ ਮੌਕੇ ਮਲਕੀਤ ਸਿੰਘ, ਜਗੀਰ ਸਿੰਘ, ਦਰਬਾਰਾ ਸਿੰਘ, ਸੰਤ ਸਿੰਘ, ਦੀਵਾਨ ਸਿੰਘ ਭਲਿਆਣ ਤੇ ਕੁਲਵੰਤ ਸਿੰਘ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune