31000 ਕਰੋੜ ਦੇ ਅਨਾਜ ਘੋਟਾਲੇ ਦਾ ਦਾਅਵਾ ਕਰਨ ਵਾਲੀ ਕਾਾਗਰਸ ਦੀ ਸਰਕਾਰ ਨੇ ਮਾਰੀ 'ਪਲਟੀ'

July 24 2017

By: Ajit Date: 24 july 2017

ਚੰਡੀਗੜ੍ਹ, 24 ਜੁਲਾਈ -ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ 31000 ਕਰੋੜ ਦੇ ਅਨਾਜ ਘੋਟਾਲੇ ਦਾ ਦਾਅਵਾ ਕਰਨ ਵਾਲੀ ਕਾਂਗਰਸ ਦੀ ਸਰਕਾਰ ਨੇ ਇਸ ਮਾਮਲੇ 'ਚ ਵਿਜੀਲੈਂਸ ਜਾਂਚ ਤੋਂ 'ਪਲਟੀ' ਮਾਰ ਲਈ ਦਿਖਾਈ ਦੇ ਰਹੀ ਹੈ | ਸੂਤਰਾਂ ਅਨੁਸਾਰ ਇਸ ਮਾਮਲੇ ਦੀ ਵਿਭਾਗੀ ਜਾਂਚ ਪੂਰੀ ਹੋ ਗਈ ਹੈ ਜਿਸ ਕਿਸੇ ਕਿਸਮ ਦੀ ਕੋਈ ਵੀ ਗੜਬੜੀ ਨਾ ਹੋਣ ਦਾ ਦਾਅਵਾ ਕਰਦਿਆਂ ਪੁਰਾਣੀ ਸਰਕਾਰ ਨੂੰ ਕਲੀਨ ਚਿੱਟ ਦੇਣ ਦੀ ਤਿਆਰੀ ਕਰ ਲਈ ਗਈ ਹੈ | ਇਸ ਸਬੰਧੀ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਪਿ੍ੰਸੀਪਲ ਸਕੱਤਰ ਕੇ. ਏ. ਪੀ. ਸਿਨਹਾ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ ਤੇ ਜਾਂਚ 'ਚ ਕਿਸੇ ਕਿਸਮ ਦੀ ਗੜਬੜੀ ਸਾਹਮਣੇ ਨਹੀਂ ਆਈ ਹੈ | ਜਿਸ ਤੋਂ ਇਹ ਗੱਲ ਸਾਫ਼ ਹੋ ਗਈ ਹੈ ਕਿ ਹੁਣ ਵਿਜੀਲੈਂਸ ਜਾਂਚ ਦੀ ਸੰਭਾਵਨਾ ਖ਼ਤਮ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਇਸ ਮਸਲੇ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਨੇਤਾ ਤੇ ਉਸ ਵੇਲੇ ਦੇ ਵਿਰੋਧੀ ਧਿਰ ਨੇਤਾ ਸੁਨੀਲ ਜਾਖੜ ਵੱਲੋਂ ਬੜੀ ਜ਼ੋਰ ਸ਼ੋਰ ਨਾਲ ਚੁੱਕਿਆ ਗਿਆ ਸੀ ਤੇ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ ਜਾਂਦੀ ਰਹੀ | ਸੂਬੇ 'ਚ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਬਣ ਜਾਂ ਤੇ ਇਸ ਮਸਲੇ ਦੀ ਵਿਜੀਲੈਂਸ ਜਾਂਚ ਦੀਆਂ ਗੱਲਾਂ ਵੀ ਹੋਈਆਂ ਤੇ ਸਰਕਾਰ ਬਣਨ ਮਗਰੋਂ ਵਿਧਾਨ ਸਭਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਜਟ ਸੈਸ਼ਨ ਦੌਰਾਨ ਵਿਜੀਲੈਂਸ ਜਾਂਚ ਦਾ ਐਲਾਨ ਵੀ ਕੀਤਾ ਗਿਆ, ਜਿਸ ਤੋਂ ਹੁਣ ਸਰਕਾਰ ਨੇ ਪੈਰ ਪਿੱਛੇ ਖਿੱਚ ਲਏ ਜਾਪਦੇ ਹਨ | ਦੱਸਣਯੋਗ ਹੈ ਕਿ ਚੋਣਾਂ ਮੌਕੇ ਕਾਂਗਰਸ ਵੱਲੋਂ ਇਸ ਮਸਲੇ ਨੂੰ ਚੋਣ ਮੁੱਦਾ ਬਣਾ ਕੇ ਸਰਕਾਰ ਆਉਣ ਤੇ ਇਸ ਵੱਡੇ ਅਨਾਜ ਘਪਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ, ਜੋ ਹੁਣ ਹਵਾ ਹੋ ਗਿਆ ਹੈ|

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।