Agriculture Farmers' Welfare Department organized farmer awareness camps

February 28 2019

This content is currently available only in Punjabi language.

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਜਰੀ ਵਲੋਂ ਪਿੰਡ ਸਲੇਮਪੁਰ ਖੁਰਦ ਵਿਖੇ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨ ਤੇ ਇਸ ਦੀ ਸਾਂਭ-ਸੰਭਾਲ ਲਈ ਜਾਣਕਾਰੀ ਦੇਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਭੂਪਨਗਰ ਕਲਾਂ, ਖੁਰਦ ਅਤੇ ਤਾਜਪੁਰਾ ਦੇ ਕਿਸਾਨਾਂ ਨੇ ਭਾਗ ਲਿਆ। ਬਲਾਕ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਕਿਸਾਨ ਕਣਕ ਦੀ ਬਿਜਾਈ ਕਰਨ ਲਈ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾ ਦਿੰਦੇ ਹਨ, ਜਿਸ ਨਾਲ ਖੇਤ, ਮਨੁੱਖ ਅਤੇ ਪਸ਼ੂ-ਪੰਛੀਆਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਜਾਗਰੂਕ ਕੀਤਾ ਕਿ ਉਹ ਐੱਸ. ਐੱਮ. ਐੱਸ. ਵਾਲੀ ਕੰਬਾਇਨ ਨਾਲ ਹੀ ਝੋਨੇ ਦੀ ਕਟਾਈ ਕਰਨ, ਜਿਸ ਉਪਰੰਤ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਜਸਵਿੰਦਰ ਸਿੰਘ ਨੇ ਉਕਤ ਸਕੀਮ ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀ ਸੰਦਾਂ ਤੇ ਦਿੱਤੀ ਜਾਂਦੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਏ. ਐੱਸ. ਆਈ. ਗੁਰਮੀਤ ਸਿੰਘ, ਬੀ. ਟੀ. ਐੱਮ. ਗੁਰਪ੍ਰੀਤ ਸਿੰਘ, ਏ. ਟੀ. ਐੱਮ. ਸਿਮਰਨਜੀਤ ਕੌਰ, ਸਾਧੂ ਸਿੰਘ, ਸਪਿੰਦਰ ਸਿੰਘ, ਕੁਲਵੰਤ ਸਿੰਘ ਤੇ ਭੁਪਿੰਦਰ ਸਿੰਘ ਆਦਿ ਮੌਜੂਦ ਸਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Jagbani