Farmers told their problems to Captain

March 01 2019

This content is currently available only in Hindi language.

ਆਪਣੇ ਸਰਹੱਦੀ ਦੌਰਿਆਂ ਦੌਰਾਨ ਡੇਰਾ ਬਾਬਾ ਨਾਨਕ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਥਾਨਕ ਕਿਸਾਨਾਂ ਨੇ ਮੁਲਾਕਾਤ ਕੀਤੀ। ਕਿਸਾਨਾਂ ਨੇ ਕਰਤਾਰਪੁਰ ਲਾਂਘੇ ਵਾਲੀ ਜ਼ਮੀਨ ਦੇ ਬਦਲੇ ਘੱਟ ਮੁਆਵਜ਼ੇ ਦਾ ਮੁੱਦਾ ਮੁੱਖ ਮੰਤਰੀ ਕੋਲ ਚੁੱਕਿਆ।

ਡੇਰਾ ਬਾਬਾ ਨਾਨਕ ਦੇ ਜਿਹੜੇ ਛੋਟੇ ਕਿਸਾਨ ਦੀਆਂ ਜ਼ਮੀਨਾਂ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਲਈ ਖਾਲੀ ਕਰਵਾਇਆ ਜਾਣਾ ਹੈ, ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਲਾਂਘੇ ਵਾਲੀ ਜ਼ਮੀਨ ਦੇ ਮਾਲਕ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਨੂੰ ਗੁਜਾਰਿਸ਼ ਕੀਤੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਦੋ ਏਕੜ ਜ਼ਮੀਨ ਦੇ ਮਾਲਕ ਕਿਸਾਨ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਦੇ ਪਰਿਵਾਰ ਦਾ ਖਰਚਾ ਇਨ੍ਹਾਂ ਦੋ ਕਿੱਲਿਆਂ ਨਾਲ ਹੀ ਚੱਲਦਾ ਹੈ ਅਤੇ ਸਰਕਾਰ ਵੱਲੋਂ ਤੈਅ ਕੀਤਾ ਗਿਆ ਮੁਆਵਜ਼ਾ ਪਰਿਵਾਰ ਦਾ ਖਰਚਾ ਝੱਲਣ ਯੋਗ ਨਹੀਂ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮੁਆਵਜ਼ੇ ਦੀ ਰਕਮ ਪੂਰੀ ਤੇ ਸਮੇਂ ਮਿਲੇ ਤਾਂ ਕਿ ਉਹ ਆਪਣਾ ਹੋਰ ਕੰਮ ਸ਼ੁਰੂ ਕਰ ਸਕਣ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Jagbani