ਪਸ਼ੂਆਂ ਨੂੰ ਮੂੰਹ ਖੁਰ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ

March 14 2018

ਸਨਅਤੀ ਸ਼ਹਿਰ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਚਰਨ ਸਿੰਘ ਤੂਰ ਨੇ ਦੱਸਿਆ ਕਿ ਪਸ਼ੂਆਂ ਨੂੰ ਮੂੰਹ ਖੁਰ ਤੋਂ ਬਚਾਓ ਲਈ ਸਪੈਸ਼ਲ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਲਈ ਮੂੰਹ ਖੁਰ ਵੈਕਸੀਨ ਦੀਆਂ 6,45,000 ਖ਼ੁਰਾਕਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਹ ਟੀਕਾਕਰਨ ਘਰ-ਘਰ ਜਾ ਕੇ ਮੁਫ਼ਤ ਕੀਤਾ ਜਾਵੇਗਾ। ਇਹ ਵੈਕਸੀਨ ਜ਼ਿਲ੍ਹੇ ਦੇ ਸਮੂਹ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਨੂੰ ਸਪਲਾਈ ਕਰ ਦਿੱਤੀ ਗਈ ਹੈ ਤੇ ਇਹ ਮੁਹਿੰਮ 4 ਹਫ਼ਤਿਆਂ ਵਿੱਚ ਪੂਰੀ ਕਰ ਲਈ ਜਾਵੇਗੀ। ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਲੁਧਿਆਣਾ ਤੇ ਸਮੂਹ ਸੀਨੀਅਰ ਵੈਟਰਨਰੀ ਅਫ਼ਸਰ ਤਹਿਸੀਲ ਪੱਧਰ ’ਤੇ ਟੀਕਾਕਰਨ ਦੇ ਕੰਮ ਦੀ ਚੈਕਿੰਗ ਕਰਨਗੇ। ਹੋਰ ਵਧੇਰੇ ਜਾਣਕਾਰੀ ਲਈ ਸੀਨੀਅਰ ਵੈਟਰਨਰੀ ਅਫ਼ਸਰ ਤਹਿਸੀਲ ਲੁਧਿਆਣਾ ਡਾ. ਰਾਜਵੀਰ ਸਿੰਘ (98720-30111), ਡਾ. ਗੁਰਮੀਤ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਜਗਰਾਓਂ (98154-70111), ਡਾ. ਸੁਖਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਰਾਏਕੋਟ (78376-00583), ਡਾ. ਚਰਨਜੀਤ ਸਿੰਘ ਪੰਧੇਰ, ਸੀਨੀਅਰ ਵੈਟਰਨਰੀ ਅਫ਼ਸਰ ਪਾਇਲ (98726-28040), ਡਾ. ਅਸ਼ੋਕ ਕੁਮਾਰ, ਸੀਨੀਅਰ ਵੈਟਰਨਰੀ ਅਫ਼ਸਰ ਸਮਰਾਲਾ (98142-05587) ਤੇ ਡਾ. ਤੇਜਿੰਦਰਪਾਲ ਸਿੰਘ, ਸੀਨੀਅਰ ਵੈਟਰਨਰੀ ਅਫ਼ਸਰ ਖੰਨਾ ਦੇ ਮੋਬਾਈਲ ਨੰਬਰ (98146-15406) ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: Punjabi Tribune