ਕਿਸਾਨਾਂ ਨੂੰ ਦਿੱਤੇ ਜਾਂਦੇ ਕਰਜ਼ੇ ਦੀ ਹੱਦ ਹੋਵੇਗੀ ਤੈਅ !

August 10 2017

By: abp sanjha Date: 10 August 2017

ਚੰਡੀਗੜ੍ਹ : ਭਵਿੱਖ ਵਿਚ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਹੱਦ ਤੈਅ ਕਰਨ ਦੀ ਲੋੜ ਹੈ, ਜਿਸ ਸੰਬੰਧੀ ਸੂਬਾ ਸਰਕਾਰ ਐਕਟ ਬਣਾ ਸਕਦੀ ਹੈ। ਇਸ ਗੱਲ ਦੀ ਪੁਸ਼ਟੀ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਦਾ ਭਵਿੱਖ ਵਿਚ ਸਥਾਈ ਹੱਲ ਕਰਨ ਲਈ ਗਠਿਤ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤੀ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਅੱਜ ਦੀ ਬੈਠਕ ‘ਚ ਮੁੱਖ ਤੌਰ ‘ਤੇ ਕਿਸਾਨਾਂ ਨੂੰ ਆੜ੍ਹਤੀਆਂ ਤੇ ਬੈਂਕਾਂ ਵੱਲੋਂ ਦਿੱਤੇ ਜਾਂਦੇ ਕਰਜ਼ੇ ਦੀ ਹੱਦ ਤੈਅ ਕਰਨ ‘ਤੇ ਚਰਚਾ ਹੋਈ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਕਿਸਾਨਾਂ ਨੂੰ ਬੈਂਕਾਂ ਵੱਲੋਂ ਨਿਯਮਾਂ ਤੋਂ ਬਾਹਰ ਜਾ ਕੇ ਵਧੇਰੇ ਕਰਜ਼ਾ ਦਿੱਤਾ ਗਿਆ ਹੈ। ਸਮੱਸਿਆ ਗੰਭੀਰ ਹੋਣ ਦਾ ਇੱਕ ਕਾਰਨ ਇਹ ਵੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਹੱਦ ਤੈਅ ਕਰਨ ਦੀ ਲੋੜ ਹੈ, ਜਿਸ ਸੰਬੰਧੀ ਸੂਬਾ ਸਰਕਾਰ ਐਕਟ ਬਣਾ ਸਕਦੀ ਹੈ।

ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸ਼ਾਮਲ ਹੋਏ। ਬੈਠਕ ਵਿਚ ਕਿਸਾਨਾਂ ਦੇ ਕਰਜ਼ੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਹੋਈ ਤੇ ਭਵਿੱਖ ਵਿਚ ਵੀ ਹੋਰ ਬੈਠਕਾਂ ਕਰ ਕੇ ਸਰਕਾਰ ਨੂੰ ਸਿਫ਼ਾਰਿਸ਼ਾਂ ਦੇਣ ਦੀ ਗੱਲ ਆਖੀ ਗਈ ਹੈ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।