ਕਿਸਾਨਾਂ ਨੂੰ ਹਦਾਇਤਾਂ, ਇੰਨਾਂ ਨੰਬਰਾਂ ਤੇ ਕਰੋ ਕਾਲ

August 09 2017

By: Abp sanjha Date: 9 August 2017

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਨਰਮਾ ਪੱਟੀ ਤੋਂ ਚਿੱਟੀ ਮੱਖੀ ਅਤੇ ਭੂਰੀ ਜੂੰ ਦੀਆਂ ਆ ਰਹੀਆਂ ਖ਼ਬਰਾਂ ਬਾਰੇ ਦੱਸਿਆ ਕਿ ਪੀਏਯੂ ਅਧਿਕਾਰੀ ਅਤੇ ਖੇਤੀ ਮਾਹਿਰ ਨਰਮੇ ਦੀ ਬਿਜਾਈ ਤੋਂ ਹੀ ਕਾਰਜਸ਼ੀਲ ਹਨ। ਉਹ ਸਮੇਂ-ਸਮੇਂ ’ਤੇ ਨਰਮੇ ਦੀ ਕਾਸ਼ਤ ਸਬੰਧੀ ਹਦਾਇਤਾਂ ਜਾਰੀ ਕਰ ਰਹੇ ਹਨ। ਪੰਜਾਬ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਨਰਮੇ ਦੀ ਕਾਸ਼ਤ ਸਬੰਧੀ ਸਾਹਿਤ ਵੀ ਵੰਡਿਆ ਗਿਆ ਹੈ। ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਨੇ ਦੱਸਿਆ ਕਿ ਬਦਲਦੀਆਂ ਸਥਿਤੀਆਂ ਮੁਤਾਬਕ ਨਵੀਆਂ ਸਿਫ਼ਾਰਸ਼ਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜ ਹੈ ਨਰਮੇ ਉਪਰ ਆਉਣ ਵਾਲੇ ਕੀਟਾਂ ਦੀ ਸਹੀ ਪਛਾਣ ਕਰ ਕੇ ਉਨ੍ਹਾਂ ਢੁਕਵਾਂ ਹੱਲ ਕੀਤਾ ਜਾਵੇ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਖ਼ਦਸ਼ਾ ਮਹਿਸੂਸ ਹੁੰਦਾ ਹੈ ਤਾਂ ਉਹ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

ਇਸ ਸਬੰਧੀ ਬਠਿੰਡਾ ’ਚ 94636-28801, 94177-32932, ਅਬੋਹਰ ’ਚ 94176-92800, ਮਾਨਸਾ ’ਚ 94176-26843, ਮੁਕਤਸਰ ’ਚ 98565-20914 ਤੇ ਫ਼ਰੀਦਕੋਟ ’ਚ 94640-51995 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।