ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਮਹੀਨਾਵਾਰ ਪੈਨਸ਼ਨ

August 23 2017

 by: abp sanjha Date:23 august

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇਣ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਦੇ ਆਪ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ-ਮਾਨਸਾ ਜ਼ਿਲ੍ਹੇ ਦੇ 50 ਪਰਿਵਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਦੋਂ ਕਿ 20 ਤੋਂ ਵੱਧ ਪਰਿਵਾਰਾਂ ਨੂੰ ਇੱਕੋ ਵਾਰ 50 ਹਜ਼ਾਰ ਰੁਪਏ ਉਕਾ-ਪੁੱਕਾ ਸਹਾਇਤਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਇਸ ਰਕਮ ਅਤੇ ਪਰਿਵਾਰਾਂ ਦੀ ਗਿਣਤੀ ਨੂੰ ਛੇਤੀ ਹੀ ਵਧਾਇਆ ਜਾ ਰਿਹਾ ਹੈ।

ਖਹਿਰਾ ਨੇ ਐਲਾਨ ਕਰਦਿਆਂ ਕਿਹਾ ਕਿ ‘ਆਪ’ ਪਰਵਾਸੀ ਪੰਜਾਬੀਆਂ ਦੀ ਮੱਦਦ ਨਾਲ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਦਾ ਉਪਰਾਲਾ ਕਰੇਗੀ।

ਖਹਿਰਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰ ਖੁਰਦ, ਬੁਰਜ ਰਾਠੀ, ਦਲੇਲ ਸਿੰਘ ਵਾਲਾ, ਰੰਘੜਿਆਲ, ਬਹਾਦਰਪੁਰ, ਟਾਹਲੀਆਂ, ਨੰਗਲ ਕਲਾਂ ਤੇ ਰਮਦਿੱਤੇ ਵਾਲਾ ਵਿੱਚ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ।

ਇਸ ਮੌਕੇ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਬੁਢਲਾਡਾ ਤੋਂ ਪਾਰਟੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ, ਅਮਨ ਅਰੋੜਾ, ਭੋਲਾ ਸਿੰਘ ਮਾਨ, ਸੁਖਵਿੰਦਰ ਸਿੰਘ ਖੱਤਰੀਵਾਲ, ਸੁਖਦਰਸ਼ਨ ਸਿੰਘ ਤੇ ਦੀਪਕ ਬਾਂਸਲ ਹਾਜ਼ਰ ਸਨ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।