By: ABP Sanjha, 22 August 2017
ਚੰਡੀਗੜ੍ਹ: ਇਸ ਵਾਰ ਆਲੂ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਜਿੱਥੇ ਕਿਸਾਨਾਂ ਨੂੰ ਆਲੂ ਦਾ ਭਾਅ ਨਹੀਂ ਮਿਲਿਆ, ਉੱਥੇ ਸਟੋਰ ਕਰਨ ਦੀਆਂ ਕੀਮਤਾਂ ਨੇ ਵੀ ਪ੍ਰੇਸ਼ਾਨ ਕੀਤਾ ਹੈ। ਇਸ ਦੇ ਵਿਰੋਧ ਵਿੱਚ ਆਲੂ ਉਤਪਾਦਨ ਐਸੋਸੀਏਸ਼ਨ ਬੈਲਟ ਰਾਮਪੁਰਾ ਫੂਲ ਨੇ ਆਲੂ ਦੀ ਵਿਕਰੀ ਤੇ ਸਟੋਰ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਵਿੱਚ ਵੱਡੀ ਆਲੂ ਉਤਪਾਦਕ ਮੰਡੀ ਵਜੋਂ ਜਾਣੀ ਜਾਂਦੀ ਰਾਮਪੁਰਾ ਮੰਡੀ ਵਿੱਚ ਕਿਸਾਨਾਂ ਨੇ ਦੋ ਘੰਟੇ ਧਰਨਾ ਲਾਇਆ। ਪਰ ਜਦੋਂ ਕੋਈ ਅਧਿਕਾਰੀ ਮੰਗ ਪੱਤਰ ਨਾਂ ਲੈਣ ਆਇਆ ਤਾਂ ਆਲੂ ਉਤਪਾਦਕਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਆਲੂ ਦੀਆਂ ਬੋਰੀਆਂ ਢੇਰੀ ਕਰਕੇ ਪੰਜਾਬ ਸਰਕਾਰ ਪ੍ਰਤੀ ਗ਼ੁੱਸਾ ਜ਼ਾਹਿਰ ਕੀਤਾ।
ਆਲੂ ਉਤਪਾਦਕ ਐਸੋਸੀਏਸ਼ਨ ਨੇ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਵਿੱਚ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ‘ਤੇ ਜਾਮ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।