By: Ajit Date: 10 August 2017
ਸਮਾਣਾ, 10 ਅਗਸਤ - ਪੰਜਾਬ ਦੇ ਵਿਗੜ ਰਹੇ ਵਾਤਾਵਰਨ ਤੇ ਮਨੁੱਖੀ ਸਿਹਤ ਨੂੰ ਬਚਾਉਣ ਲਈ ਪਰਾਲੀ ਦਾ ਯੋਗ ਪ੍ਰਬੰਧਨ ਕਰਨਾ ਪਵੇਗਾ| ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਨਲ ਮਨਜੀਤ ਸਿੰਘ ਚੀਮਾ ਐੱਸ.ਡੀ.ਐੱਮ. ਸਮਾਣਾ ਨੇ ਖੇਤੀਬਾੜੀ ਵਿਭਾਗ ਵੱਲੋਂ ਕੱਢੇ ਗਏ ਖੇਤੀ ਮਸ਼ੀਨਰੀ ਦੇ ਡਰਾਅ ਮੌਕੇ ਕਿਸਾਨਾਂ ਨੂੰ ਸੰਬੋਧਿਤ ਕੀਤਾ| ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ| ਇਸ ਮੌਕੇ ਕਿਸਾਨਾਂ ਨੂੰ ਸੰਬੋਧਿਤ ਹੰੁਦਿਆਂ ਡਾ. ਇੰਦਰਪਾਲ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਸਮਾਣਾ, ਪਾਤੜਾਂ ਨੇ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧ ਕਰਨ ਨਾਲ ਵਾਤਾਵਰਨ, ਭੂਮੀ ਤੇ ਮਨੁੱਖੀ ਜ਼ਿੰਦਗੀ ਲਈ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਿਆ| ਉਨ੍ਹਾਂ ਦਿਨ-ਬ-ਦਿਨ ਵੱਧ ਰਹੀ ਧਰਤੀ ਦੀ ਤਪਸ਼ 'ਤੇ ਚਿੰਤਾ ਜ਼ਾਹਿਰ ਕੀਤੀ| ਉਨ੍ਹਾਂ ਨੇ ਦੱਸਿਆ ਕੇ ਸਮਾਣਾ ਅਤੇ ਪਾਤੜਾਂ ਬਲਾਕ ਦੇ ਕਿਸਾਨਾਂ ਨੂੰ ਖੇਤੀ ਦੇ ਵੱਖ-ਵੱਖ ਸੰਦਾਂ 'ਤੇ ਤਕਰੀਬਨ 32 ਲੱਖ ਰੁਪਏ ਸਬਸਿਡੀ ਦਿੱਤੀ ਜਾਵੇਗੀ| ਇਨ੍ਹਾਂ ਤੋਂ ਇਲਾਵਾ ਵਿਮਲਪ੍ਰੀਤ ਸਿੰਘ ਜੋਸ਼ਨ, ਅਮਰਜੀਤ ਸਿੰਘ ਖੇਤੀ ਅਧਿਕਾਰੀ, ਹਰਿੰਦਰ ਸਿੰਘ, ਸ਼ਿਵ ਕੁਮਾਰ, ਜਤਿੰਦਰ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ|
ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।