ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਜ਼ਾ ਉਤਾਰ ਕੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਮਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿਧੂ ਨੇ ਅਜ ਮਾਨਸਾ ਜ਼ਿਲ੍ਹੇ ਵਿਖੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਵਾਉਣ ਲਈ ਆਯੋਜਿਤ ਕੀਤੇ ਗਏ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਸਹੁੰ ਚੁਕ ਸਮਾਗਮ ਦੌਰਾਨ ਔਰਤਾਂ ਦੀ ਸ਼ਮੂਲੀਅਤ ਦੇਖਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਅਜ ਚੋਣਾਂ ਵਿਚ 50 ਫੀਸਦੀ ਔਰਤਾਂ ਦਾ ਰਾਖਵਾਂਕਰਨ ਰਖਿਆ ਗਿਆ ਹੈ। ਉਨ੍ਹਾਂ ਨਿਰਪਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਵੀ ਧੰਨਵਾਦ
ਕੀਤਾ।ਕੈਬਨਿਟ ਮੰਤਰੀ ਸ਼੍ਰੀ ਸਿਧੂ ਨੇ ਦਸਿਆ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਡੈਪੋ ਮੁਹਿੰਮ ਚਲਾਈ ਗਈ ਅਤੇ ਵਡੇ ਪਧਰ ‘ਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਸ਼ੂ ਪਾਲਣ, ਮਛੀ ਪਾਲਣ, ਸੂਰ ਪਾਲਣ ਤੇ ਡੇਅਰੀ ਵਰਗੇ ਸਹਾਇਕ ਧੰਦਿਆਂ ਵਲ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਉਣ ਦੇ ਨਾਲ-ਨਾਲ ਨਵੀਂਆਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਜਾਇਜ਼ ਕਬਜੇ ਹਟਾਏ ਜਾ ਰਹੇ ਹਨ ਅਤੇ 1400 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਮੈਨੀਫੈਸਟੋ ਵਿਚ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ। ਉਨ੍ਹਾਂ ਚੁਣੇ ਹੋਏ ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਚਾਇਤ ਲੋਕਤੰਤਰ ਦੀ ਕੜੀ ਹੈ ਅਤੇ ਉਹ ਨਿਰਪਖ ਢੰਗ ਨਾਲ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਅਤੇ ਸਰਕਾਰ ਦੀਆਂ ਗ੍ਰਾਂਟਾਂ ਦੀ ਸੰਜਮ ਨਾਲ ਅਤੇ ਸਰਵ ਸਾਂਝੇ ਕੰਮਾਂ ਵਿਚ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਸਮਾਜ, ਸੂਬੇ ਅਤੇ ਦੇਸ਼ ਦੀ ਬਿਹਤਰੀ ਲਈ ਨਸ਼ੇ ਦੇ ਖਾਤਮੇ ਵਿਚ ਆਪਣਾ ਯੋਗਦਾਨ ਪਾਉਣ ਲਈ ਵੀ ਮੌਜੂਦਾ ਨੂੰ ਸਹੁੰ ਚੁਕਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਜਾਵੇਗਾ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿਧੂ, ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਅਜੀਤਇੰਦਰ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਮਨੋਜ ਬਾਲਾ ਬਾਂਸਲ, ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭਟੀ, ਕਾਂਗਰਸੀ ਆਗੂ ਸ਼੍ਰੀਮਤੀ ਗੁਰਪ੍ਰੀਤ ਕੌਰ ਗਾਗੋਵਾਲ, ਸਾਬਕਾ ਵਿਧਾਇਕ ਸ਼੍ਰੀ ਮੰਗਤ ਰਾਏ ਬਾਂਸਲ, ਕਾਂਗਰਸੀ ਆਗੂ ਸ਼੍ਰੀ ਬਿਕਰਮਜੀਤ ਸਿੰਘ ਮੋਫ਼ਰ, ਸ਼੍ਰੀ ਅਰਸ਼ਦੀਪ ਗਾਗੋਵਾਲ, ਜ਼ਿਲ੍ਹਾ ਮਹਿਲਾ ਪ੍ਰਧਾਨ ਸ਼੍ਰੀਮਤੀ ਬਲਜੀਤ ਕੌਰ ਬਰਾੜ, ਸ਼੍ਰੀ ਕੁਲਵੰਤ ਰਾਏ ਸਿੰਗਲਾ, ਸ਼੍ਰੀ ਬਲਵਿੰਦਰ ਨਾਰੰਗ, ਸ਼੍ਰੀ ਰਾਮ ਸਿੰਘ ਸਰਦੂਲਗੜ੍ਹ ਅਤੇ ਸ਼੍ਰੀ ਅਮੋਲਕ ਰਤਨ ਸਿੰਘ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਾਜ਼ਰ ਸਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ - Punjab Times

 
                                
 
                                         
                                         
                                         
                                         
 
                            
 
                                            