ਫ਼ਸਲਾਂ ਦਾ ਜਾਇਜ਼ਾ ਲੈਣ ਖੇਤਾਂ ਵਿੱਚ ਪਹੁੰਚੇ ਕੈਪਟਨ, ਵੇਖੋ ਤਸਵੀਰਾਂ'

August 11 2017

 by: ajit Date: 11 august 2017

ਪੰਜਾਬ ਸਰਕਾਰ ਵੱਲੋਂ ਪੂਰੇ ਬੰਦੋਬਸਤ ਦੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਚਿੱਟਾ ਮੱਛਰ ਰਗੜੇ ਲਾ ਰਿਹਾ ਹੈ। ਕਿਸਾਨ ਨਰਮੇ ਦੀ ਫਸਲ ਵਹੁਣ ਲਈ ਮਜਬੂਰ ਹਨ। ਪਤਾ ਲੱਗਾ ਹੈ ਕਿ ਫਸਲ ਵਾਹੁਣ ਦੀਆਂ ਰਿਪੋਰਟਾਂ ਮਗਰੋਂ ਸਰਕਾਰ ਸਰਗਰਮ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਟੇ ਮੱਛਰ ਦੇ ਹਮਲੇ ਕਾਰਨ ਪੈਦਾ ਹਾਲਾਤ ਦਾ ਅਨੁਮਾਨ ਲਾਉਣ ਲਈ ਅੱਜ ਖੁਦ ਮਾਨਸਾ ਦੇ ਦੌਰਾ ਉੱਤੇ ਗਏ।ਮੁੱਖ ਮੰਤਰੀ ਨਾਲ ਸੀਨੀਅਰ ਅਧਿਕਾਰੀ ਵੀ ਸਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਨੇ ਕਿਸਾਨਾਂ ਨੂੰ ਜਾਇਜ਼ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਚਿੱਟੇ ਮੱਛਰ ‘ਤੇ ਕਾਬੂ ਪਾਇਆ ਜਾ ਸਕੇ।

ਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਤੇ ਪੁਲਿਸ ਅਥਾਰਟੀ ਨੂੰ ਜਾਅਲੀ ਕੀਟਨਾਸ਼ਕਾਂ ਦੇ ਵਿਕਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ।ਕਾਬਲੇਗੌਰ ਹੈ ਕਿ ਚਿੱਟੇ ਮੱਛਰ ਦੇ ਟਾਕਰੇ ਲਈ ਕਿਸਾਨਾਂ ਨੇ ਕੀਟਨਾਸ਼ਕਾਂ ਦਾ ਛਿੜਕਾ ਕੀਤਾ ਸੀ ਪਰ ਇਸ ਦਾ ਕੋਈ ਅਸਰ ਨਹੀਂ ਹੋਇਆ। ਬਾਅਦ ਵਿੱਚ ਕੀਟਨਾਸ਼ਕਾਂ ਦੇ ਸੈਂਪਲ ਭਰੇ ਜਾਣ ਤੇ ਪਤਾ ਲੱਗਾ ਕਿ ਬਹੁਤ ਸਾਰੇ ਕੀਟਨਾਸ਼ਨ ਜਾਅਲੀ ਹਨ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।