By: abp sanjha Date:12 August 2017
ਮਾਨਸਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜੇ ਚਿੱਠੀ ਮੱਖੀ ਦੇ ਸਤਾਏ ਕਿਸਾਨਾਂ ਦਾ ਹਾਲ ਜਾਣਨ ਪਹੁੰਚੇ। ਇਸ ਦੌਰਾਨ ਕਿਸਾਨ ਸਰਕਾਰ ਤੋਂ ਕਾਫੀ ਖਫਾ ਨਜ਼ਰ ਆਏ। ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇੱਕ ਕਿਸਾਨ ਨੇ ਤਾਂ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸੱਤ ਏਕੜ ਨਰਮੇ ਦੀ ਫਸਲ ਵਾਹ ਦਿੱਤੀ। ਕਿਸਾਨਾਂ ਦਾ ਇਲਜ਼ਾਮ ਹੈ ਕਿ ਅਫਸਰਾਂ ਨੇ ਮੁੱਖ ਮੰਤਰੀ ਨੂੰ ਚੰਗੀ-ਚੰਗੀ ਨਰਮੇ ਦੀ ਫਸਲ ਵਿਖਾ ਦਿੱਤੀ ਜਦੋਂਕਿ ਚਿੱਟੀ ਮੱਖੀ ਨਾਲ ਤਬਾਹ ਹੋਏ ਖੇਤਾਂ ਤੱਕ ਕੈਪਟਨ ਪਹੁੰਚੇ ਹੀ ਨਹੀਂ। ਇਸ ਗੱਲ਼ ਤੋਂ ਖਫਾ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।
ਇਸ ਦੌਰੇ ਮੌਕੇ ਕੈਪਟਨ ਨੇ ਨਕਲੀ ਕੀਟਨਾਸ਼ਕਾਂ ਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਵਰਤਣ ਦੀ ਅਪੀਲ ਕੀਤੀ ਤਾਂ ਕਿ ਉਨ੍ਹਾਂ ਦੀ ਨਰਮੇ ਦੀ ਫਸਲ ਦਾ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਹੋ ਸਕੇ।
ਮਾਨਸਾ ਵਿੱਚ ਚਿੱਟੀ ਮੱਖੀ ਨਾਲ ਪ੍ਰਭਾਵਿਤ ਫਸਲ ਦਾ ਜਾਇਜ਼ਾ ਲੈਣ ਮੌਕੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਨਕਲੀ ਕੀਟਨਾਸ਼ਕਾਂ ਦੀ ਸਪਲਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਸੂਰਤ ‘ਚ ਬਖਸ਼ਿਆ ਨਹੀਂ ਜਾਏਗਾ। ਉਨ੍ਹਾਂ ਖਿਲਾਫ ਕਰੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜੇਕਰ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਵੀ ਅਣਗਹਿਲੀ ਵਰਤਣ ਦਾ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਘੱਟ ਮੀਂਹ ਪੈਣ ਕਾਰਨ ਸੋਕੇ ਅਤੇ ਹੁੰਮਸ ਵਿੱਚ ਚਿੱਟੀ ਮੱਖੀ ਦਾ ਫੈਲਾਅ ਹੋਣ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਢੰਗ ਤਰੀਕੇ ਤਲਾਸ਼ਣ ਲਈ ਬੁੱਧਵਾਰ ਨੂੰ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖਣ ਲਈ ਬੁੱਧਵਾਰ ਦੀ ਮੀਟਿੰਗ ਦੌਰਾਨ ਵਿਆਪਕ ਨਿਗਰਾਨੀ ਯੋਜਨਾ ਨੂੰ ਅੰਤਿਮ ਰੂਪ ਦੇ ਕੇ ਇਸ ਨੂੰ ਲਾਗੂ ਕੀਤਾ ਜਾਵੇਗਾ।
ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।