14 states have permission to grow opium poppy then why not punjab ?

February 23 2019

This content is currently available only in Punjabi language.

ਪੰਜਾਬ ਵਿੱਚ ਪੋਸਤ ਦੀ ਖੇਤੀ ਸ਼ੁਰੂ ਲਈ ਕਿਸਾਨ ਜਥੇਬੰਦੀਆਂ ਵੀ ਸਰਗਰਮ ਹੋ ਗਈਆਂ ਹਨ। ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਇਸ ਦੀ ਲੰਮੇ ਸਮੇਂ ਤੋਂ ਵਕਾਲਤ ਕਰਦੇ ਆ ਰਹੇ ਹਨ। ਹੁਣ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਵੀ ਇਸ ਲਈ ਝੰਡਾ ਚੁੱਕਿਆ ਹੈ।

ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਖਸ-ਖਸ ਦੀ ਖੇਤੀ ਕਰਨ ਦੀ ਮਾਨਤਾ ਦੇਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਵਿੱਚ ਮਤਾ ਪਾਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 7 ਮਾਰਚ ਨੂੰ ਹਜ਼ਾਰਾਂ ਕਿਸਾਨ ਚੰਡੀਗੜ੍ਹ ਵਿੱਚ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੈਂਕੜੇ ਆਵਾਰਾ ਪਸ਼ੂ ਤੇ ਕੁੱਤੇ ਸੌਂਪਣਗੇ, ਉੱਥੇ ਖਸ-ਖਸ ਦੀ ਖੇਤੀ ਦੇ ਫਾਰਮ ਵੀ ਸੌਂਪੇ ਜਾਣਗੇ।

ਉਨ੍ਹਾਂ ਦੱਸਿਆ ਕਿ ਦੇਸ਼ ਦੇ 14 ਰਾਜਾਂ ਵਿੱਚ ਪਹਿਲਾਂ ਹੀ ਖਸ-ਖਸ ਦੀ ਖੇਤੀ ਹੋ ਰਹੀ ਹੈ ਜਿਸ ਤੋਂ ਅਫ਼ੀਮ ਬਣਦੀ ਹੈ ਤੇ 80 ਫੀਸਦੀ ਅਫੀਮ ਬਾਹਰੋਂ ਲਿਆ ਕੇ ਦਵਾਈਆਂ ਵਿੱਚ ਪਾਈ ਜਾਂਦੀ ਹੈ ਪਰ ਜੇ ਪੰਜਾਬ ਦੇ ਕਿਸਾਨਾਂ ਨੂੰ ਖਸ-ਖਸ ਦੀ ਖੇਤੀ ਕਰਨ ਲਈ ਮਾਨਤਾ ਮਿਲ ਜਾਵੇ ਤਾਂ ਅਫੀਮ ਬਾਹਰੋਂ ਨਹੀਂ ਮੰਗਵਾਉਣੀ ਪਵੇਗੀ। ਇਸ ਨਾਲ ਕਿਸਾਨੀ ਨੂੰ ਆਰਥਿਕ ਹੁਲਾਰਾ ਮਿਲੇਗਾ ਤੇ ਸਰਕਾਰ ਦਾ ਮਾਲੀਆ ਵੀ ਵਧੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ:  ABP Sanjha