37 ਹਜ਼ਾਰ ਪਰਾਲੀ ਜਲਾਉਣ ਦੇ ਮਾਮਲੇ, 2100 ਚਲਾਨ ਕੱਟੇ ,60 ਲੱਖ ਦੇ ਜੁਰਮਾਨੇ

November 08 2017

 ਚੰਡੀਗੜ੍ਹ- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਾਜ ‘ਚ ਹੁਣ ਤੱਕ ਕਰੀਬ 37 ਹਜ਼ਾਰ ਪਰਾਲੀ ਜਲਾਉਣ ਦੇ ਮਾਮਲੇ ਸਾਹਮਣੇ ਆਏ ਹਨ। ਪ੍ਰਸ਼ਾਸਨਿਕ ਟੀਮਾਂ ਨੇ 2100 ਦੇ ਕਰੀਬ ਚਲਾਣ ਕਰ ਕੇ 60 ਲੱਖ ਰੁਪਏ ਦੇ ਜੁਰਮਾਨੇ ਵੀ ਕੀਤੇ ਹਨ ਪਰ ਕਿਸਾਨਾਂ ਵਲੋਂ ਪਰਾਲੀ ਨੂੰ ਜਲਾਇਆ ਜਾਣਾ ਲਗਾਤਾਰ ਜਾਰੀ ਹੈ।

ਇਸ ਨਾਲ ਜਿੱਥੇ ਪ੍ਰਦੂਸ਼ਣ ਫ਼ੈਲ ਰਿਹਾ ਹੈ ਉੱਥੇ ਹੀ ਸੜਕ ਹਾਦਸੇ ਹੋਣ ਦਾ ਡਰ ਵੀ ਬਣਿਆ ਹੋਇਆ ਹੈ, ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਜਿਥੇ ਧਰਤੀ, ਮਨੁੱਖ, ਜੀਵ ਜੰਤੂਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਰਹੀ ਹੈ।

ਬੇਸ਼ੱਕ ਕਈ ਉੱਦਮੀ ਕਿਸਾਨਾਂ ਨੇ ਪਰਾਲੀ ਨੂੰ ਜਲਾਉਣ ਤੋਂ ਤੋਬਾ ਕੀਤੀ ਹੋਈ ਹੈ ਪਰ ਫ਼ਿਰ ਵੀ ਅਜੇ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ | ਇਸੇ ਦੌਰਾਨ ਸਮਾਜ ਚਿੰਤਕ ਡਾ. ਏ.ਐਸ. ਮਾਨ ਨੇ ਕਿਹਾ ਹੈ ਕਿ ਪਰਾਲੀ ਜਲਾਏ ਜਾਣ ਦੀ ਇਹ ਸਮੱਸਿਆ ਬਹੁਤ ਗੰਭੀਰ ਹੈ ਇਸ ਦੇ ਹੱਲ ਲਈ ਗੰਭੀਰ ਯਤਨਾਂ ਦੀ ਜ਼ਰੂਰਤ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source:ABP sanjha