Capitain's government dual policy,Loans will not be waived off, who never attended events related to it

February 01 2019

This content is currently available only in Punjabi language.

ਕਿਸਾਨਾਂ ਨਾਲ ਕਰਜ਼ਾ ਮੁਆਫੀ ਵਰਗੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫੀ ਸਬੰਧੀ ਦੂਹਰੇ ਮਾਪਦੰਡ ਆਪਣਾ ਰਹੀ ਹੈ। ਇਸ ਸਬੰਧੀ ਫਰੀਦਕੋਟ ਵਿੱਚ ਹੋਣ ਵਾਲੇ ਕਰਜ਼ਾ ਮੁਆਫ਼ੀ ਦੇ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਮੁਤਾਬਕ ਕਿਹਾ ਗਿਆ ਹੈ ਕਿ ਸਿਰਫ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਕਰਜ਼ ਮੁਆਫੀ ਦੀ ਰਕਮ ਕ੍ਰੈਡਿਟ ਕੀਤੀ ਜਾਏਗੀ ਜਿਹੜੇ ਕਰਜ਼ ਮੁਆਫ਼ੀ ਦੇ ਸਮਾਗਮ ਵਿੱਚ ਸ਼ਾਮਲ ਹੋਣਗੇ। ਕਿਹਾ ਜਾ ਰਿਹਾ ਹੈ ਕਿ ਇਹ ਸਭ ਸਮਾਗਮ ਵਿੱਚ ਭੀੜ ਇਕੱਠੀ ਕਰਨ ਲਈ ਕੀਤਾ ਜਾ ਰਿਹਾ ਹੈ।

ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਆਗਾਜ਼ ਕੀਤਾ ਜਿਸ ਤਹਿਤ ਹੁਣ 2 ਫਰਵਰੀ ਫਰੀਦਕੋਟ ’ਚ ਵੀ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਕਰਜ਼ਾ ਮੁਕਤੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਜ਼ਿਲ੍ਹੇ ਭਰ ਦੀਆਂ ਸਹਿਕਾਰੀ ਸੁਸਾਇਟੀਆਂ/ਸਭਾਵਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਜਾਵੇਗਾ।

ਸਮਾਗਮ ਸਬੰਧੀ ਲੋਕਾਂ ਦੀ ਭੀੜ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ ਨੇ ਆਪਣੇ ਅਧੀਨ ਪੈਂਦੇ ਸਹਿਕਾਰੀ ਸਭਾਵਾਂ ਦੇ ਸੱਕਤਰਾਂ ਨੂੰ ਇੱਕ ਪੱਤਰ ਨੰਬਰ ਐਸਏ/ਐਸਆਰ/ਫਰੀਦਕੋਟ 147-233 ਮਿਤੀ 29/01/2019 ਜਾਰੀ ਕਰ ਕੇ ਸਮਾਗਮ ਵਿਚ ਵੱਧ ਤੋਂ ਵੱਧ ਮੈਂਬਰਾਂ (ਕਿਸਾਨਾਂ) ਦੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕਿਹਾ ਗਿਆ ਹੈ ਕਿ ਸਿਰਫ ਉਨ੍ਹਾਂ ਮੈਂਬਰਾਂ(ਕਿਸਾਨਾਂ) ਦੇ ਖਾਤਿਆਂ ਵਿੱਚ ਹੀ ਕਰਜ਼ਾ ਮੁਆਫੀ ਦੀ ਰਕਮ ਕ੍ਰੈਡਿਟ ਹੋਵੇਗੀ ਜੋ 2 ਫਰਵਰੀ ਨੂੰ ਸਮਾਗਮ ਵਿੱਚ ਹਾਜ਼ਰ ਹੋਣਗੇ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕਰਜ਼ਾ ਮੁਆਫ ਕਰਨਾ ਚਾਹੁੰਦੀ ਹੈ ਤਾਂ ਆਪਣੇ ਵਾਅਦੇ ਮੁਤਾਬਕ ਸਾਰੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਆਪਣੇ ਚਹੇਤਿਆਂ ਦਾ ਹੀ ਕਰਜ਼ਾ ਮੁਆਫ ਕਰਨਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਇਹ ਸਭ ਸਰਕਾਰ ਦੀ ਡਰਾਮੇਬਾਜ਼ੀ ਹੈ ਹੋਰ ਕੁਝ ਵੀ ਨਹੀਂ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha