Congress will help the poor people

January 29 2019

This content is currently available only in Punjabi language.

ਰਾਏਪੁਰ ’ਚ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਮਗਰੋਂ ਸੱਤਾ ’ਚ ਆਈ ਤਾਂ ਮੁਲਕ ’ਚ ਹਰੇਕ ਗ਼ਰੀਬ ਨੂੰ ਘੱਟੋ ਘੱਟ ਆਮਦਨ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੁਕਮਰਾਨ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਦੋ ਭਾਰਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ‘ਕਿਸਾਨ ਆਭਾਰ ਸੰਮੇਲਨ’ ਦੌਰਾਨ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਰਾਫ਼ਾਲ ਘੁਟਾਲੇ, ਅਨਿਲ ਅੰਬਾਨੀ, ਨੀਰਵ ਮੋਦੀ, ਵਿਜੈ ਮਾਲਿਆ, ਮੇਹੁਲ ਚੋਕਸੀ ’ਤੇ ਆਧਾਰਿਤ ਇਕ ਭਾਰਤ ਬਣਾਉਣਾ ਚਾਹੁੰਦੇ ਹਨ ਅਤੇ ਦੂਜਾ ਭਾਰਤ ਗ਼ਰੀਬ ਕਿਸਾਨਾਂ ਦਾ ਹੋਵੇਗਾ।

ਕਾਂਗਰਸ ਨੂੰ 15 ਸਾਲਾਂ ਮਗਰੋਂ ਛੱਤੀਸਗੜ੍ਹ ’ਚ ਸੱਤਾ ’ਚ ਲਿਆਉਣ ਲਈ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੱਦੀ ’ਤੇ ਬੈਠਦਿਆਂ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ,‘‘ਕਾਂਗਰਸ ਇਤਿਹਾਸਕ ਫ਼ੈਸਲਾ ਲੈਣ ਜਾ ਰਹੀ ਹੈ। ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ਘੱਟੋ ਘੱਟ ਆਮਦਨ ਦੀ ਗਾਰੰਟੀ ਦੇਣ ਜਾ ਰਹੀ ਹੈ। ਇਸ ਦਾ ਅਰਥ ਹੈ ਕਿ ਮੁਲਕ ’ਚ ਹਰੇਕ ਗ਼ਰੀਬ ਵਿਅਕਤੀ ਨੂੰ ਘੱਟੋ ਘੱਟ ਆਮਦਨ ਜ਼ਰੂਰ ਮਿਲੇਗੀ। ਇਸ ਨਾਲ ਮੁਲਕ ’ਚ ਕੋਈ ਵੀ ਭੁੱਖਾ ਅਤੇ ਗ਼ਰੀਬ ਵਿਅਕਤੀ ਨਹੀਂ ਰਹੇਗਾ।’’ ਸਮਾਗਮ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੀ ਵੰਡੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਗਾਂਧੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੂਬੇ ਦੀ ਸੱਤਾ ’ਚ ਆਈ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਕਾਂਗਰਸ ਨੂੰ ਛੱਤੀਸਗੜ੍ਹ ਦੀਆਂ 90 ਸੀਟਾਂ ’ਚੋਂ 68 ’ਤੇ ਜਿੱਤ ਹਾਸਲ ਹੋਈ ਸੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune