Pension can be declared for farmers in Haryana

February 04 2019

This content is currently available only in Punjabi language.

ਹਰਿਆਣਾ ਵਜ਼ਾਰਤ ਦੀ 4 ਫਰਵਰੀ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ’ਚ ਕਿਸਾਨਾਂ ਲਈ ਪੈਨਸ਼ਨ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਪੈਨਸ਼ਨ ਸੂਬਾ ਸਰਕਾਰ ਵੱਲੋਂ ਕੇਂਦਰ ਦੀ ਯੋਜਨਾ ਤੋਂ ਅਲੱਗ ਹੋਵੇਗੀ। ਚੰਡੀਗੜ੍ਹ ’ਚ ਹੋਣ ਵਾਲੀ ਇਸ ਮੀਟਿੰਗ ’ਚ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਮੁੱਖ ਮੰਤਰੀ ਖੱਟਰ ਆਪਣੇ ਕੈਬਨਿਟ ਸਹਿਯੋਗੀਆਂ ਨਾਲ ਆਮ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਕਰਵਾਉਣ ਬਾਰੇ ਵੀ ਚਰਚਾ ਕਰ ਸਕਦੇ ਹਨ। ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਕਹਿ ਚੁੱਕੇ ਹਨ ਕਿ ਸਰਕਾਰ ਇਹ ਚੋਣਾਂ ਇਕੱਠੀਆਂ ਕਰਵਾ ਸਕਦੀ ਹੈ। ਉੱਥੇ ਹੀ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅਜੇ ਇਸ ਮੁੱਦੇ ’ਤੇ ਕੋਈ ਗੱਲ ਨਹੀਂ ਹੋਈ ਹੈ। ਗੱਲਬਾਤ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ਸਬੰਧੀ ਕੋਈ ਵੀ ਫ਼ੈਸਲਾ ਭਾਜਪਾ ਹਾਈ ਕਮਾਂਡ ਵੱਲੋਂ ਹੀ ਲਿਆ ਜਾਣਾ ਹੈ। ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਨੂੰ ਸੱਦੇ ਜਾਣ ਦੀ ਸੰਭਾਵਨਾ ਹੈ, ਪਰ ਇਸ ਸਬੰਧੀ ਆਖਰੀ ਫ਼ੈਸਲਾ ਭਲਕੇ ਹੋਣ ਵਾਲੀ ਮੀਟਿੰਗ ’ਚ ਲਿਆ ਜਾਵੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune