Plans to make farmers aware

February 28 2019

This content is currently available only in Punjabi language.

ਇੱਥੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਸਾਲ 2018-19 ਵਿੱਚ ਕਿਸਾਨਾਂ ਨੂੰ ਸਾਉਣੀ ਅਤੇ ਹਾੜ੍ਹੀ ਦੀਆਂ ਮੁੱਖ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ’ਤੇ 2 ਕਿਸਾਨ ਸਿਖਲਾਈ ਕੈਂਪ ਲਗਾਏ ਗਏ, ਜਿਸ ਵਿੱਚ 66 ਕਿਸਾਨ ਔਰਤਾਂ ਅਤੇ 1278 ਕਿਸਾਨਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਚਲਾਏ ਅਭਿਆਨ ਕ੍ਰਿਸ਼ੀ ਕਲਿਆਣ ਕਾਰਜਸ਼ਾਲਾ ਤਹਿਤ ਬਲਾਕ ਪੱਧਰ ’ਤੇ 3 ਕਿਸਾਨ ਗੋਸ਼ਟੀਆਂ ਕਰਵਾਈਆਂ ਗਈਆਂ, ਜਿਸ ਵਿੱਚ 339 ਕਿਸਾਨਾਂ ਨੇ ਹਿੱਸਾ ਲਿਆ। 418 ਕਿਸਾਨਾਂ ਨੂੰ ਸੰਤੁਲਿਤ ਖਾਦਾਂ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੀ ਸਿਖਲਾਈ ਦਿੱਤੀ ਗਈ। ਇਸ ਦੇ ਨਾਲ ਕੇਵੀਕੇ ਸਹਿਯੋਗ ਨਾਲ ਵਿਭਾਗ ਦੇ 21 ਅਧਿਕਾਰੀਆਂ ਨੂੰ ਜੈਵਿਕ ਖੇਤੀ ਸਬੰਧੀ ਇੱਕ ਰੋਜ਼ਾ ਸਿਖਲਾਈ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਬਲਾਕ ਡੇਰਾਬੱਸੀ ਵਿੱਚ ਸਵੀਟ ਕਾਰਨ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਬਲਾਕ ਵਿੱਚ ਫਾਰਮਰ ਫੀਲਡ ਸਕੂਲ ਲਗਾਇਆ ਗਿਆ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਸਵੈ ਰੁਜ਼ਗਾਰ ਦੇਣ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਮਿਡਲ ਸਕੂਲ ਪਿੰਡ ਗੋਚਰ ਬਲਾਕ ਮਾਜਰੀ ਅਤੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿੱਚ ਸਕੂਲ ਦੇ ਬੱਚਿਆਂ, ਅਧਿਆਪਕਾਂ ਅਤੇ ਕਿਸਾਨਾਂ ਅਤੇ ਕਿਸਾਨਾਂ ਔਰਤਾਂ ਨੂੰ ਘਰੇਲੂ ਪੱਧਰ ’ਤੇ ਢੀਂਗਰੀ ਖੁੰਬ ਦੀ ਕਾਸ਼ਤ ਕਰਨ ਦੀ ਸਿਖਲਾਈ ਦਿੱਤੀ ਗਈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune