Rain lashes 49-year record, rags to farmers

February 08 2019

This content is currently available only in Punjabi language.

ਪੰਜਾਬ ਵਿੱਚ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਬੇਮੌਸਮੇ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸਰਕਾਰੀ ਅੰਕੜਿਆਂ ਮੁਤਾਬਕ 1970 ਮਗਰੋਂ ਪਹਿਲੀ ਵਾਰ ਫਰਵਰੀ ਵਿੱਚ ਇੰਨਾ ਮੀਂਹ ਪਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ ਹਫਤੇ 43.4 ਮਿਲੀਮੀਟਰ ਬਾਰਸ਼ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਉਧਰ, ਖੇਤੀ ਮਾਹਿਰਾਂ ਦੀ ਮੰਨੀਏ ਤਾਂ ਮੀਂਹ ਕਣਕ ਦੀ ਫਸਲ ਲਈ ਲਾਹਵੰਦ ਹੋਏਗਾ ਪਰ ਸਬਜ਼ੀਆਂ ਦੀ ਫਸਲ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜੇਕਰ ਹੋਰ ਪੈਂਦਾ ਹੈ ਤਾਂ ਖੇਤਾਂ ਵਿੱਚ ਪਾਣੀ ਖੜ੍ਹ ਸਕਦਾ ਹੈ। ਇਸ ਨਾਲ ਫਸਲਾਂ ਬਰਬਾਦ ਹੋਣਗੀਆਂ। ਇਸ ਤੋਂ ਇਲਾਵਾ ਨਵੇਂ ਤੇ ਪਾਣੀ ਘੱਟ ਸੋਖਣ ਵਾਲੇ ਖੇਤਾਂ ਵਿੱਚ ਫਸਲਾਂ ਨੂੰ ਨੁਕਸਾਨ ਪੁੱਜਾ ਹੈ।

ਜਲੰਧਰ ਤੋਂ ਮਿਲੀ ਰਿਪੋਰਟ ਮੁਤਾਬਕ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਬੀਤੀ ਦੇਰ ਰਾਤ ਗੜ੍ਹੇ ਵੀ ਪਏ। ਅੱਜ ਦਿਨ ਵੇਲੇ ਵੀ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਰੱਖੇ। ਭੋਗਪੁਰ ਦੇ ਕਿਸਾਨ ਗੁਰਪ੍ਰੀਤ ਅਟਵਾਲ ਮੁਤਾਬਕ ਕਣਕ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਇਸ ਨਾਲ ਕਾਫੀ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਕਾਫੀ ਨੁਕਸਾਨ ਹੋਰ ਹੋਵੇਗਾ।

ਦੁਆਬਾ ਵਿੱਚ ਕਣਕ ਤੋਂ ਇਲਾਵਾ ਆਲੂ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਸਬਜ਼ੀਆਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਖਰਾਬ ਹੋ ਗਿਆ। ਕਿਸਾਨਾਂ ਨੇ ਫਸਲਾਂ ਦੇ ਖਰਾਬੇ ਦਾ ਸਰਕਾਰ ਤੋਂ ਮੁਆਵਜ਼ਾ ਮੰਗਿਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha