ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

January 22 2018

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ। ਪੰਜਾਬ ਸਰਕਾਰ ਨੇ ਪੰਜਾਬ ਲੈਂਡ ਰਿਫਾਰਮਜ਼ (ਸੋਧ) ਐਕਟ 2017 ਵਿਚ ਦੋ ਸੋਧਾਂ ਸ਼ਾਮਲ ਕੀਤੀਆਂ ਹਨ।

 ਮਾਲ ਵਿਭਾਗ ਵਿਭਾਗ ਦੀ ਵਿੱਤ ਕਮਿਸ਼ਨਰ ਵਿੰਨੀ ਮਹਾਜਨ ਨੇ ਦੱਸਿਆ ਕਿ ਪੰਜਾਬ ਲੈਂਡ ਰਿਫਾਰਮਜ਼ ਐਕਟ 1972 ਦੀ ਧਾਰਾ 3 (8) ਵਿਚ ਸੋਧ ਕੀਤੀ ਗਈ ਹੈ ਜਿਸ ਤਹਿਤ ਪਹਿਲਾਂ ਅਮਰੂਦ, ਕੇਲੇ ਦੇ ਦਰੱਖ਼ਤਾਂ ਅਤੇ ਅੰਗੂਰਾਂ ਦੇ ਬੂਟਿਆਂ ਹੇਠ ਆਉਂਦੀ ਭੂਮੀ ਨੂੰ ਬਾਗ਼ ਨਹੀਂ ਮੰਨਿਆ ਜਾਂਦਾ ਸੀ।

  ਖੇਤੀ ਪੈਦਾਵਾਰ ਵਿਚ ਵਿਭਿੰਨਤਾ ਲਿਆਉਣ ਦੇ ਮੱਦੇਨਜ਼ਰ ਅਤੇ ਸੂਬੇ ਨੂੰ ਕਣਕ, ਝੋਨੇ ਦੇ ਚੱਕਰ ‘ਚੋਂ ਕੱਢ ਕੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰਨ ਲਈ ਸੂਬਾ ਸਰਕਾਰ ਨੇ ਲੈਂਡ ਰਿਫਾਰਮਜ਼ ਐਕਟ ਦੀ ਧਾਰਾ 3 (8) ਵਿਚ ਸੋਧ ਕੀਤੀ ਹੈ ਜਿਸ ਮੁਤਾਬਕ ਹੁਣ ਅਮਰੂਦ, ਕੇਲੇ ਦੇ ਦਰੱਖ਼ਤਾਂ ਅਤੇ ਅੰਗੂਰਾਂ ਦੇ ਬੂਟਿਆਂ ਹੇਠ ਆਉਂਦੀ ਜ਼ਮੀਨ ਨੂੰ ਵੀ ਬਾਗ਼ ਮੰਨਿਆ ਜਾਵੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: ABP sanjha