ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਮੁਕਾਏ ਕਿਸਾਨਾਂ ਦੇ ਫਿਕਰ

November 30 2017

 ਚੰਡੀਗੜ੍ਹ: ਹੁਣ ਕਿਸਾਨਾਂ ਨੂੰ ਮੂੰਗਫਲੀ ਪੁੱਟਣ ਲਈ ਲੇਬਰ ਤੇ ਖਰਚੇ ਦੀ ਫਿਕਰ ਕਰਨ ਦੀ ਲੋੜ ਨਹੀਂ। ਜੀ ਹਾਂ! ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਐਗਰੀਕਲਚਰ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਕਿਸਾਨਾਂ ਲਈ ਵੱਡਾ ਕਾਰਨਾਮਾ ਕੀਤਾ ਹੈ। ਵਿਦਿਆਰਥੀਆਂ ਨੇ ਮੂੰਗਫਲੀ ਪੁੱਟਣ ਵਾਲੀ ਮਸ਼ੀਨ ਤਿਆਰ ਕੀਤੀ ਹੈ।

ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਗੁਭਿੰਦਰ ਸਿੰਘ ਬਰਾੜ ਤੇ ਪ੍ਰੋਫੈਸਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਮਸ਼ੀਨ ਤਿਆਰ ਕੀਤੀ ਹੈ। ਡਾ. ਬਰਾੜ ਨੇ ਦੱਸਿਆ ਕਿ ਇਸ ਮਸ਼ੀਨ ਦੀ ਵਰਤੋਂ ਨਾਲ ਪੈਸੇ, ਲੇਬਰ ਤੇ ਸਮੇਂ ਦੀ ਬਚਤ ਕੀਤੀ ਜਾ ਸਕਦੀ ਹੈ।

ਯੂਨੀਵਰਸਿਟੀ ਦੇ ਉਪ ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਕਾਢਾਂ, ਖੇਤੀ ਤੇ ਸਬੰਧਤ ਕੰਮਾਂ ਨੂੰ ਸਮੇਂ-ਸੀਮਾ ਵਿੱਚ ਕਰਨ ’ਚ ਸਹਾਈ ਹੁੰਦੀਆਂ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source:ABP sanjha