ਕਣਕ ਦੇ ਖਰੀਦ ਸੀਜ਼ਨ ਦੋਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀ ਆਉਣ ਦਿਤੀ ਜਾਵੇਗੀ

April 20 2018

 ਹੁਸ਼ਿਆਰਪੁਰ : ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਦਾਣਾ ਮੰਡੀ ਮਾਹਿਲਪੁਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਨਾਲ ਮਜ਼ਦੂਰ, ਵਪਾਰੀ ਤੇ ਹੋਰ ਵਰਗ ਜੁੜੇ ਹੋਏ ਹਨ ਜਿਸ ਨਾਲ ਸਾਰੇ ਕੰਮਕਾਜ ਅੱਗੇ ਤੁਰਦੇ ਹਨ। ਸਾਬਕਾ ਵਿਧਾਇਕ ਗੋਲਡੀ ਨੇ ਮੰਡੀ ਨਾਲ ਜੁੜੇ ਅਫਸਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਾਣਾ ਮੰਡੀਆਂ ਵਿਚ ਬਾਰਦਾਨਾਂ, ਲਿਫਟਿੰਗ, ਬਿਜਲੀ ਦਾ ਪ੍ਰਬੰਧ, ਪਾਣੀ, ਸਫ਼ਾਈ ਤੇ ਖਰੀਦ ਪ੍ਰਬੰਧ ਵਿਚ ਕੋਈ ਕਮੀ ਨਹੀਂ ਆਉਣੀ ਚਾਹੀਦੀ। 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: Rozana Spokesman