ਕੈਪਟਨ ਸਰਕਾਰ ਦੀ ਸਖਤੀ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ

September 19 2017

By: ABP Sanjha, 19 September 2017

ਚੰਡੀਗੜ੍ਹ: ਕਰਜ਼ਾ ਮੁਕਤੀ ਨੂੰ ਲੈ ਕੇ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਪਟਿਆਲਾ ਵਿੱਚ ਲਾਏ ਜਾ ਰਹੇ ਧਰਨੇ ਤੋਂ ਡਰੀ ਪੁਲਿਸ ਨੇ ਪੰਜਾਬ ਵਿੱਚੋਂ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਮਾਨਸਾ ਪੁਲਿਸ ਨੇ ਪਿੰਡ ਖਿਆਲਾਂ ਕਲਾ ਵਿੱਚ ਛਾਪਾ ਮਾਰ ਕੇ ਛੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜਥੇਬੰਦੀ ਡਕੌਂਦਾ ਦੇ ਆਗੂ ਗੋਰਾ ਸਿੰਘ ਭੈਣੀ, ਮਹਿੰਦਰ ਸਿੰਘ ਭੈਣੀ, ਬਲਵਿੰਦਰ ਖਿਆਲਾਂ ਧਰਨੇ ਸਬੰਧੀ ਤਿਆਰੀਆਂ ਕਰ ਰਹੇ ਸੀ ਕਿ ਪੁਲਿਸ ਨੇ ਛਾਪਾ ਮਾਰ ਕੇ ਭੀਖੀ ਬਲਾਕ ਦੇ ਪ੍ਰਧਾਨ ਰਾਜ ਅਕਲੀਆ, ਜਰਨੈਲ ਸਿੰਘ ਖਿਆਲਾਂ, ਜਗਸੀਰ ਸਿੰਘ ਸੀਰਾ, ਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਸਦਰ ਥਾਣੇ ਐਸਐਚਓ ਨੇ ਕਿਸਾਨਾਂ ਨੂੰ ਬੁਰਾ-ਭਲਾ ਕਿਹਾ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ। ਪੁਲਿਸ ਦੇ ਗ੍ਰਿਫਤ ਤੋਂ ਸੀਨੀਅਰ ਆਗੂ ਬਚ ਗਏ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਾਨਸਾ ਸਦਰ ਥਾਣੇ ਦੇ ਮੁਖੀ ਦੇ ਧੱਕੜਪੁਣੇ ਵਾਲੀ ਕਾਰਜਕਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਐਸ.ਐਸ.ਪੀ. ਤੋਂ ਮੰਗ ਕੀਤੀ ਕਿ ਇਹੋ ਜਿਹੇ ਹੁੱਲੜਬਾਜ਼ ਅਫਸਰਾਂ ਨੂੰ ਨੱਥ ਪਾਈ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਖਿਆਲਾਂ ਕਲਾ ਧਿੰਗੜ੍ਹ ਵਿੱਚ ਸਰਕਾਰ ਤੇ ਪੁਲਿਸ ਦੀਆਂ ਅਰਥੀਆ ਸਾੜੀਆ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਗੁਰਨੇ ਕਲਾਂ ਦੀ ਸੱਥ ਵਿੱਚ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਫੂਕੀ ਗਈ।

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦਾ ਅੰਨਦਾਤਾ ਕਰਜ਼ਈ ਹੋਇਆਂ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਤੇ ਸਰਕਾਰ ਨੂੰ ਕਰਜ਼ਾ ਮਾਫ ਕਰਨ ਦੀ ਥਾਂ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਾਈ ਹੈ। ਇਸ ਨੂੰ ਵਾਪਸ ਲਵੇ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਬਹਾਲ ਕੀਤਾ ਜਾਵੇ। ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਬੰਦ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕੀਤਾ ਜਾਵੇ।

ਇਸ ਦੇ ਨਾਲ ਹਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡਾ ਅਕਲੀਆ ਖਿਆਲਾਂ ਕਲਾ ਧਿੰਗੜ੍ਹ ਵਿੱਚ ਸਰਕਾਰ ਤੇ ਪੁਲਿਸ ਦੀਆਂ ਅਰਥੀਆ ਸਾੜੀਆਂ ਗਈਆਂ। ਕਿਸਾਨਾਂ ਨੂੰ 5000 ਰੁਪਏ ਪ੍ਰਤੀ ਏਕੜ ਪਰਾਲੀ ਦਾ ਯੋਗ ਪ੍ਰਬੰਧ ਕਰਨ ਲਈ ਮੁਆਵਜ਼ਾ ਦੇਵੇ। ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਫਸਲਾਂ ਦਾ ਭਾਅ ਦਿੱਤਾ ਜਾਵੇ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।