ਖੇਤੀਬਾੜੀ ਲਈ ਹਾਲੇ ਬਹੁਤ ਕੁਝ ਕਰਨ ਦੀ ਲੋੜ: ਰਵੀਇੰਦਰ

July 22 2017

By: Punjabi tribune, July 22, 2017

ਖੇਤੀਬਾੜੀ ਦੇ ਧੰਦੇ ਨੂੰ ਲੀਹ ਉਤੇ ਲਿਆਉਣ ਲਈ ਕਿਸਾਨਾਂ ਦੇ ਕੇਵਲ ਕਰਜ਼ੇ ਮਾਫ ਕਰਨਾ ਹੀ ਕਾਫੀ ਨਹੀਂ ਸਗੋਂ ਇਸ ਸਮੱਸਿਆ ਦੇ ਹੱਲ ਲਈ ਹਾਲੇ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ|

ਇਸ ਗੱਲ ਦਾ ਪ੍ਰਗਟਾਵਾ ਸਾਬਕਾ ਵਿਧਾਨ ਸਭਾ ਸਪੀਕਰ ਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਦੁੱਮਣਾ ਨੇ ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਮਗਰੋਂ ਕੀਤਾ। ਸ੍ਰੀ ਦੁੱਮਣਾ ਨੇ ਕਿਹਾ ਕੇ ਕੇਵਲ ਕਿਸਾਨ ਵਰਗ ਹੀ ਨਹੀਂ ਸਗੋਂ ਸਮਾਜ ਦੇ ਕਈ ਹੋਰ ਵਰਗ ਖੁਦਕੁਸ਼ੀ ਦੇ ਮਾੜੇ ਰੁਝਾਨ ਵੱਲ ਤੁਰ ਰਹੇ ਹਨ| ਉਨ੍ਹਾਂ ਕਿਹਾ ਕਿ ਅਬਾਦੀ ਵਧਣ ਦੇ ਨਾਲ ਨਾਲ ਜ਼ਮੀਨੀ ਮਲਕੀਅਤ ਘਟਦੀ ਜਾ ਰਹੀ ਹੈ ਅਤੇ ਲਗਾਤਾਰ ਖਰਚਿਆਂ ਵਿੱਚ ਵਾਧਾ ਹੋ ਰਿਹਾ ਹੈ| ਇਸ ਮੌਕੇ ਉਨ੍ਹਾਂ ਪਿਛਲੇ ਦਿਨੀਂ ਵਿਧਾਨ ਸਭਾ ਵਿੱਚ ਹੋਈ ਘਟਨਾ ਦੀ ਵੀ ਨਿੰਦਾ ਕੀਤੀ। ਇਸ ਮੌਕੇ ਭਜਨ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਪੈਂਟਾ, ਹਰਬੰਸ ਸਿੰਘ ਕੰਧੋਲਾ, ਜੋਰਾ ਸਿੰਘ ਚੱਪੜਚਿੜੀ, ਭਾਗ ਸਿੰਘ ਰੂਪਨਗਰ, ਪ੍ਰਿੰਸੀਪਲ ਸਪਿੰਦਰ ਸਿੰਘ ਹਾਜ਼ਰ ਸਨ|

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।