ਚਿੱਟੀ ਮੱਖੀ ਤੋਂ ਬਚਾਅ ਲਈ ਮੁਹਿੰਮ ਤੇਜ਼

July 25 2017

By: Punjabi Tribune, 25 July 2017

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਤੇਜ਼ ਕੀਤੀ ਜਾਵੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਿੱਟੀ ਮੱਖੀ ਦੇ ਖ਼ਤਰੇ ਨੂੰ ਟਾਲਣ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਗਈ ਹੈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਗਵਾਈ ਹੇਠ ਅੰਤਰ-ਰਾਜੀ ਸਲਾਹਕਾਰ ਅਤੇ ਨਿਗਰਾਨ ਕਮੇਟੀ ਬਣਾਈ ਗਈ ਹੈ, ਜਿਹੜੀ ਹਾਲਾਤ ’ਤੇ ਨਜ਼ਰ ਰੱਖ ਰਹੀ ਹੈ। ਹਰਿਆਣਾ ਅਤੇ ਰਾਜਸਥਾਨ ਦੇ ਵਿਗਿਆਨੀ ਇਸ ਕਮੇਟੀ ਦੇ ਮੈਂਬਰ ਹਨ ਅਤੇ ਕਮੇਟੀ ਦੀਆਂ ਹੁਣ ਤੱਕ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।