ਚੋਣਾਂ ਤੋਂ ਪਹਿਲਾਂ ਕਿਸਾਨਾਂ 'ਤੇ ਮਿਹਰਬਾਨ ਮੋਦੀ ਸਰਕਾਰ, ਵੱਡਾ ਐਲਾਨ ਜਲਦ

December 29 2018

 

ਕਿਸਾਨਾਂ ਦੀ ਬਦਹਾਲੀ ਕਰਕੇ ਆਲੋਚਨਾ ਝੱਲ ਰਹੀ ਮੋਦੀ ਸਰਕਾਰ ਵੱਕਾਰ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਇਸ ਵਿੱਚ ਵੱਡਾ ਵਿੱਤੀ ਪੈਕੇਜ ਸ਼ਾਮਲ ਹੋ ਸਕਦਾ ਹੈ। ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਲੁਭਾਉਣ ਲਈ ਸਰਕਾਰ ਨੇ ਇਹ ਕਦਮ ਚੁੱਕਿਆ ਹੈ।

ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਸਰਕਾਰ ਬੀਜੇਪੀ ਦੇ ਲੀਡਰਾਂ, ਸੰਸਦ ਮੈਂਬਰਾਂ ਤੇ ਹੋਰ ਸਬੰਧਤ ਪੱਖਾਂ ਦੀ ਪ੍ਰਤੀਕਿਰਿਆ ਤੋਂ ਬਾਅਦ ਪੇਂਡੂ ਖੇਤਰ ਦੀ ਆਮਦਨ ਵਧਾਉਣ ਲਈ ਖ਼ਾਸ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਖੇਤੀਬਾੜੀ ਮੰਤਰਾਲੇ ਨੇ ਖਾਤਾ ਤਿਆਰ ਕਰ ਕੇ ਪੀਐਮ ਨਰੇਂਦਰ ਮੋਦੀ ਸਾਹਮਣੇ ਪੇਸ਼ ਕੀਤਾ ਹੈ। ਇਸ ਵਿੱਚ ਕਿਸਾਨਾਂ ਨੂੰ ਪ੍ਰਭਾਵਿਤ ਕਰ ਰਹੇ ਤੇ ਖੇਤੀ ਦੀ ਬਦਹਾਲੀ ਲਈ ਜ਼ਿੰਮੇਵਾਰ ਵੱਖ-ਵੱਖ ਕਾਰਕਾਂ ਬਾਰੇ ਚਰਚਾ ਕੀਤੀ ਗਈ।

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਵੀ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਲਈ ਪੀਐਮ ਨਾਲ ਮੁਲਾਕਾਤ ਕੀਤੀ। ਮੰਤਰਾਲੇ ਨੇ ਸੱਤ ਸੂਬਿਆਂ ਵੱਲੋਂ ਕੀਤੀ ਕਰਜ਼ ਮੁਆਫ਼ੀ, ਉੜੀਸਾ ਵਿੱਚ ਲਾਗਤ ’ਤੇ ਦਿੱਤੀ ਛੋਟ ਤੇ ਤੇਲੰਗਾਨਾ ਵਿੱਚ ਰੁੱਤ ਬੰਧੂ ਯੋਜਨਾ ਸਮੇਤ ਹੋਰ ਸੂਬਿਆਂ ਦੇ ਵੱਖ-ਵੱਖ ਮਾਡਲਾਂ ਦਾ ਅਧਿਐਨ ਕੀਤਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ - ABP Sanjha