ਪਰਾਲੀ ਦੇ ਧੂੰਏ ਤੋਂ ਮਿਲੇਗੀ ਰਾਹਤ, ਪੰਜਾਬ ਦਾ ਵੱਡਾ ਉਪਰਾਲਾ

September 25 2017

 By: Abpsanjha Date: 25 september 2017

ਨਵੀਂ ਦਿੱਲੀ: ਇਸ ਵਾਰ ਪਰਾਲੀ ਕਾਰਨ ਆਸਮਾਨ ‘ਤੇ ਧੂੰਆ ਨਹੀਂ ਛਾਏਗਾ। ਇਸ ਨਾਲ ਵਾਤਾਵਰਨ ਨੂੰ ਵੀ ਵੱਡੀ ਰਾਹਤ ਮਿਲੇਗੀ ਕਿਉਂਕਿ ਪੰਜਾਬ ਨੇ ਝੋਨੇ ਦੀ ਪਰਾਲੀ ਸਾੜਨੀ ਬੰਦ ਕਰ ਦਿੱਤੀ ਹੈ। ਪੰਜਾਬ ਹੁਣ ਵਿੱਚ ਬਾਇਓਮਾਸ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਤੋਂ ਬਿਜਲੀ ਪੈਦਾ ਕੀਤੀ ਜਾਵੇਗੀ ਤੇ ਖੇਤਾਂ ਲਈ ਖਾਦ ਬਣਾਉਣ ਵਾਸਤੇ ਵੀ ਵਰਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਵਾਤਾਵਰਨ ਪ੍ਰਦੂਸ਼ਣ ਕੰਟਰੋਲ ਅਥਾਰਟੀ ਦੇ ਚੇਅਰਮੈਨ ਭੂਰੇ ਲਾਲ ਨੇ ਕੀਤਾ ਹੈ।

ਭੂਰੇ ਲਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ 62.5 ਮੈਗਾਵਾਟ ਬਿਜਲੀ ਪੈਦਾ ਕਰਨ ਲਈ 6 ਬਾਇਓਮਾਸ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਪਰਾਲੀ ਤੋਂ 600 ਮੈਗਾਵਾਟ ਬਿਜਲੀ ਪੈਦਾ ਕਰਨ ਲਈ ਮਸ਼ੀਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਖੇਤਰ ਦੀ ਕੰਪਨੀ ਨੈਸ਼ਨਲ ਥਰਮਲ ਕਾਰਪੋਰੇਸ਼ਨ ਤੇ ਕੁਝ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਪ੍ਰਾਜੈਕਟ ਵਿੱਚ ਰੁਚੀ ਦਿਖਾਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹਰਿਆਣਾ ਤੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਕਾਰਨ ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਕਰੀਬਨ 12 ਦਿਨ ਧੂੰਏ ਦੇ ਬੱਦਲ ਛਾਏ ਰਹੇ ਸੀ। ਇਸ ਨਾਲ ਆਮ ਜਨ-ਜੀਵਨ ਪ੍ਰਭਾਵਤ ਹੋ ਗਿਆ ਸੀ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।