ਪੀਏਯੂ ਨੇ ਉਦਮੀ ਕਿਸਾਨਾਂ ਤੋਂ ਐਵਾਰਡਾਂ ਲਈ ਬਿਨੈ-ਪੱਤਰ ਮੰਗੇ

December 11 2017

 ਲੁਧਿਆਣਾ -ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਭਰ ਦੇ ਕਿਸਾਨਾਂ ਤੋਂ ਸਾਲ 2018 ਲਈ ਐਵਾਰਡਾਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ । ਇਹ ਐਵਾਰਡ ਮਾਰਚ 2018 ਲਈ ਪੀਏਯੂ ਕਿਸਾਨ ਮੇਲੇ ਦੌਰਾਨ ਉਨ•ਾਂ ਅਗਾਂਹਵਧੂ ਕਿਸਾਨਾਂ ਨੂੰ ਦਿੱਤੇ ਜਾਣੇ ਹਨ ਜਿਨ•ਾਂ ਨੇ ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਹਾਇਕ ਧੰਦਿਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਇਨ•ਾਂ ਐਵਾਰਡਾਂ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਹਰ ਸਾਲ ਮਾਰਚ ਦੇ ਕਿਸਾਨ ਮੇਲੇ ਉਪਰ ਛੇ ਐਵਾਰਡ ਦਿੱਤੇ ਜਾਂਦੇ ਹਨ ਜਿਨ•ਾਂ ਵਿੱਚੋਂ ਪਹਿਲਾ ਮੁੱਖ ਮੰਤਰੀ ਐਵਾਰਡ ਹੈ । 25,000 ਰੁਪਏ ਅਤੇ ਪ੍ਰਸ਼ੰਸ਼ਾ ਪੱਤਰ ਪੰਜਾਬ ਦੇ ਉਸ ਕਿਸਾਨ ਨੂੰ ਦਿੱਤਾ ਜਾਵੇਗਾ ਜੋ ਮੁੱਖ ਫ਼ਸਲਾਂ ਦੀ ਖੇਤੀ ਕਰਨ ਵਿੱਚ ਮੋਹਰੀ ਹੈ । ਦੂਜਾ ਮੁੱਖ ਮੰਤਰੀ ਐਵਾਰਡ ਬਾਗਬਾਨੀ ਦੇ ਖੇਤਰ ਵਿੱਚ ਮੱਲ•ਾਂ ਮਾਰਨ ਵਾਲੇ ਉਦਮੀ ਕਿਸਾਨ ਨੂੰ ਦਿੱਤਾ ਜਾਵੇਗਾ । ਤਿੰਨ ਹੋਰ ਇਨਾਮ ਜਿਨ•ਾਂ ਵਿੱਚ 10,000 ਰੁਪਏ ਅਤੇ ਪ੍ਰਸ਼ੰਸ਼ਾ ਪੱਤਰ ਸ਼ਾਮਲ ਹੋਵੇਗਾ, ਕ੍ਰਮਵਾਰ ਵਿਕਸਿਤ ਸਿੰਚਾਈ ਤਕਨੀਕਾਂ, ਖੇਤੀ ਮਸ਼ੀਨਰੀ ਅਤੇ ਜੈਵਿਕ ਖੇਤੀ ਅਪਨਾਉਣ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ । ਛੇਵਾਂ ਸਰਦਾਰਨੀ ਪ੍ਰਕਾਸ਼ ਕੌਰ ਯਾਦਗਾਰੀ ਐਵਾਰਡ ਖੇਤੀ, ਬਾਗਬਾਨੀ, ਫੁੱਲਾਂ ਦੀ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਰੁੱਝੇ ਉਦਮੀ ਕਿਸਾਨਾਂ ਨੂੰ ਦਿੱਤਾ ਜਾਵੇਗਾ ਇਸ ਵਿੱਚ ਪ੍ਰਸ਼ੰਸ਼ਾ ਪੱਤਰ ਦੇ ਨਾਲ 5000 ਰੁਪਏ ਦਾ ਨਕਦ ਇਨਾਮ ਸ਼ਾਮਲ ਹੋਵੇਗਾ । 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਮੇਲਿਆਂ ਉਪਰ ਅਗਾਂਹਵਧੂ ਕਿਸਾਨਾਂ ਨੂੰ ਸਨਮਾਨ ਦੇਣ ਦੀ ਪਰੰਪਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿਕਸਿਤ ਤਕਨਾਲੋਜੀ ਅਤੇ ਫ਼ਸਲਾਂ ਬਾਰੇ ਕੇਵਲ ਆਪਣੀਆਂ ਸਿਫ਼ਾਰਸ਼ਾਂ ਹੀ ਕਿਸਾਨਾਂ ਤੱਕ ਨਹੀਂ ਪਸਾਰਦੀ ਬਲਕਿ ਇਸ ਮਾਰਗ ਤੇ ਚੱਲਦੇ ਉਹਨਾਂ ਸਫ਼ਲ ਕਿਸਾਨਾਂ ਨੂੰ ਨਿਵਾਜ਼ਦੀ ਵੀ ਹੈ । ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਆਉਣ ਵਾਲੇ ਮਾਰਚ 2018 ਦੇ ਕਿਸਾਨ ਮੇਲੇ ਉਪਰ ਇਹਨਾਂ ਚੁਣੇ ਹੋਏ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਹੜੇ ਕਿਸਾਨ ਇਹਨਾਂ ਐਵਾਰਡਾਂ ਲਈ ਫਾਰਮ ਭਰਨਾ ਚਾਹੁੰਦੇ ਹਨ ਉਹ ਪੀਏਯੂ ਦੇ ਵੱਖ-ਵੱਖ ਜ਼ਿਲਿ•ਆਂ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਡਿਪਟੀ ਡਾਇਰੈਕਟਰ, ਖੇਤਰੀ ਸਟੇਸ਼ਨ ਦੇ ਨਿਰਦੇਸ਼ਕ, ਜ਼ਿਲ•ਾ ਪਸਾਰ ਮਾਹਿਰ, ਚੀਫ ਖੇਤੀਬਾੜੀ ਅਫ਼ਸਰ, ਬਾਗਬਾਨੀ ਦੇ ਡਿਪਟੀ ਡਾਇਰੈਕਟਰ ਅਤੇ ਪੀਏਯੂ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਹ ਫਾਰਮ ਹਾਸਲ ਕਰ ਸਕਦੇ ਹਨ । ਇਹਨਾਂ ਫਾਰਮਾਂ ਨੂੰ ਨਿਰਦੇਸ਼ਕ ਪਸਾਰ ਸਿੱਖਿਆ ਪੀਏਯੂ ਦੇ ਦਫ਼ਤਰ ਪਹੁੰਚਾਉਣ ਦੀ ਆਖਰੀ ਮਿਤੀ 29 ਦਸੰਬਰ 2017 ਹੈ । ਜੇ ਕੋਈ ਕਿਸਾਨ ਇੱਕ ਤੋਂ ਵੱਧ ਐਵਾਰਡ ਲਈ ਅਰਜ਼ੀ ਦੇਣਾ ਚਾਹੁੰਦਾ ਹੈ ਤਾਂ ਉਸ ਲਈ ਵੱਖਰਾ ਫਾਰਮ ਭਰਨਾ ਜ਼ਰੂਰੀ ਹੈ। ਕਿਸਾਨ ਵੀਰ ਇਸ ਸੰਬੰਧੀ ਹੋਰ ਜਾਣਕਾਰੀ ਲਈ directorext0pau.edu ਈਮੇਲ ਅਤੇ ਪੀਏਯੂ ਦੀ ਵੈਬਸਾਈਟ www.pau.edu ਤੇ ਵੀ ਸੰਪਰਕ ਕਰ ਸਕਦੇ ਹਨ ।