ਪੂਰੇ ਕਰਜ਼ੇ 'ਤੇ ਲਕੀਰ ਫੇਰਨ 'ਤੇ ਅੜੇ ਪੰਜਾਬ ਦੇ ਕਿਸਾਨ

January 21 2019

ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਅੱਜ 18 ਜਨਵਰੀ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਮੋਰਚੇ ਨੇ ਸੂਬਾ ਸਰਕਾਰ ਵੱਲੋਂ ਪੰਜ ਏਕੜ ਤੱਕ ਦੀ ਮਾਲਕੀ ਵਾਲ਼ੇ ਕਿਸਾਨਾਂ ਦੀ ਦੋ ਲੱਖ ਤੱਕ ਦੀ ਕਰਜ਼ਾ ਮੁਆਫ਼ੀ ਨੂੰ ਨਿਗੂਣੀ ਦੱਸਦਿਆਂ ਮੰਗ ਕੀਤੀ ਕਿ ਸਰਕਾਰ ਵਾਅਦੇ ਮੁਤਾਬਕ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰੇ।

ਕਿਸਾਨ ਧਿਰਾਂ ਦੇ ਸਾਂਝਾ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ (ਢੁੱਡੀਕੇ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ (ਪੰਨੂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਕਿਸਾਨ ਸੰਘਰਸ਼ ਕਮੇਟੀ (ਆਜ਼ਾਦ) ਸ਼ਾਮਲ ਹਨ।

ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਉੱਪਲ ਨੇ ਕਿਹਾ ਕਿ ਇਹ ਧਰਨਾ ਮੁਕੰਮਲ ਕਰਜ਼ਾ ਮੁਕਤੀ ਸਮੇਤ ਦਰਜਨ ਭਰ ਹੋਰ ਕਿਸਾਨੀ ਮੰਗਾਂ ’ਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਸਰਕਾਰ ਨੇ ਸਾਰੇ ਕਰਜ਼ੇ ਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਕਈ ਸ਼ਰਤਾਂ ਥੋਪ ਦਿੱਤੀਆਂ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha