ਪੰਜਾਬ ਭਰ 'ਚ ਡਟੀਆਂ ਕਿਸਾਨ ਜਥੇਬੰਦੀਆਂ

May 10 2018

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸਮੂਹ ਜ਼ਿਲ੍ਹਾ ਮੁੱਖ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗਾਂ ਲਈ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਹ ਧਰਨੇ 1857 ਦੀ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਦੀ 160ਵੀਂ ਵਰੇਗੰਢ ਮੌਕੇ ਸਰਬ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਦੇ ਸੱਦੇ ਉੱਪਰ ਦਿੱਤੇ ਜਾ ਰਹੇ ਹਨ।

ਕਿਸਾਨ ਆਪਣੀਆਂ ਦੋ ਮੁੱਖ ਮੰਗਾਂ, ਕਿਸਾਨ ਕਰਜ਼ਾ ਮੁਕਤੀ ਤੇ ਖੇਤੀ ਜਿਣਸਾਂ ਦੀਆਂ ਲਾਹੇਵੰਦ ਕੀਮਤਾਂ ਦੇ ਮੁੱਦੇ ’ਤੇ ਦਰਖਾਸਤਨੁਮਾ ਅਪੀਲ ਪੱਤਰ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸੌਂਪੇ ਜਾ ਰਹੇ ਹਨ। ਕਿਸਾਨਾਂ ਵੱਲੋਂ ਦਸਤਖ਼ਤ ਕੀਤੇ ਹੋਏ ਇਹ ਪੱਤਰ ਰਾਜ ਸਭਾ ਦੇ ਚੇਅਰਮੈਨ ਤੇ ਲੋਕ ਸਭਾ ਦੇ ਸਪੀਕਰ ਨੂੰ ਮੁਖ਼ਾਤਬ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨਾਲ ਸਬੰਧਤ ਦੋ ਵਿਸ਼ੇਸ਼ ਮੁੱਦਿਆਂ ’ਤੇ ਪਾਰਲੀਮੈਂਟ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਗਈ ਹੈ।

ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨ ਤੇ ਧਰਨੇ ਸਬੰਧੀ ਤਿਆਰੀ ਮੁਕੰਮਲ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: ABP Sanjha