ਮੁੱਖ ਮੰਤਰੀ ਵੱਲੋਂ 20 ਹਾਨੀਕਾਰਕ ਕੀਟਨਾਸ਼ਕਾਂ ਦੀ ਵਿੱਕਰੀ 'ਤੇ ਪਾਬੰਦੀ ਦੇ ਹੁਕਮ

January 31 2018

 ਚੰਡੀਗੜ੍ਹ, 31 ਜਨਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਕੀਟਨਾਸ਼ਕਾਂ ਦੀ ਵਿਕਰੀ ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਮਾਨਵ ਲਈ ਨੁਕਸਾਨਦੇਹ ਹੋਣ ਦੇ ਨਾਲ-ਨਾਲ ਵਾਤਾਵਰਣ ਦੀ ਸਥਿਰਤਾ ਅਤੇ ਆਰਥਿਕ ਵਿਹਾਰਕਤਾ ਲਈ ਵੀ ਮਾਰੂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀ.ਐਸ.ਐਫ.ਸੀ) ਦੀਆਂ ਸਿਫ਼ਾਰਸ਼ਾਂ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਕੋਲ ਖੇਤੀਬਾੜੀ ਵਿਭਾਗ ਦਾ ਚਾਰਜ ਵੀ ਹੈ, ਨੇ 1 ਫਰਵਰੀ, 2018 ਤੋਂ ਇਨ੍ਹਾਂ ਕੀਟਨਾਸ਼ਕਾਂ ਉੱਤੇ ਪਾਬੰਦੀ ਲਈ ਸਹਿਮਤੀ ਦੇ ਦਿੱਤੀ ਹੈ। 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source : Ajitjalandhar