ਸੂਬੇ ਵਿਚ ਹੁਣ ਤਕ 124.51 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ

May 12 2018

ਚੰਡੀਗੜ੍ਹ,  ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ 10 ਮਈ ਤੱਕ ਕੁੱਲ 124.54 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 123.98 ਲੱਖ ਮੀਟ੍ਰਿਕ ਟਨ ਅਤੇ 53,266 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ 114.21 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 18,134 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਪਨਗ੍ਰੇਨ 28.74 ਲੱਖ ਮੀਟ੍ਰਿਕ ਟਨ ਦੀ ਖਰੀਦ ਨਾਲ ਸਭ ਤੋਂ ਅੱਗੇ ਅਤੇ ਮਾਰਕਫੈਡ 27.20 ਲੱਖ ਮੀਟ੍ਰਿਕ ਟਨ ਨਾਲ ਦੂਜੇ ਨੰਬਰ ਤੇ ਹੈ। ਪਨਸਪ ਨੇ 23.90 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 16.86 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.37 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ, ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 14.87 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।


Source: Rozana Spokesman