Prime Minister Farmer s Planning Camp

February 28 2019

This content is currently available only in Punjabi language.

ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਜਾਣਕਾਰੀ ਦੇਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦੇ ਵਜੋਂ ਵਿਕਸਿਤ ਕਰਨ ਦੇ ਮਨੋਰਥ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਕੈਂਪ ਪਿੰਡ ਫਤਿਹਗੜ੍ਹ ਵਿਚ ਲਗਾਇਆ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਛੋਟੇ ਅਤੇ ਸੀਮਤ ਪਰਿਵਾਰਾਂ ਨੂੰ ਪ੍ਰਤੀ ਸਾਲ 6 ਹਜ਼ਾਰ ਰੁਪਏ ਦੀ ਸਹਾਇਤਾ ਉਪਲਬਧ ਕਰਵਾਈ ਜਾਏਗੀ। ਇਹ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਕੀਤੀ ਜਾਵੇਗੀ। ਇਸ ਯੋਜਨਾ ਨੂੰ ਲਾਗੂ ਕਰਨ ਲਈ “ਪੀਐਮ-ਕਿਸਾਨ ਪੋਰਟਲ” ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪਸ਼ੂ ਪਾਲਣ ਤੇ ਮੱਛੀ ਪਾਲਣ ਦੇ ਕਿੱਤੇ ਨੂੰ ਵਧਾਉਣ ਲਈ ਕਿਸਾਨ ਕਰੈਡਿਟ ਕਾਰਡ ਸੁਵਿਧਾ ਦੀ ਉਪਲਬਧਤਾ ਨੂੰ ਪਸ਼ੂ-ਪਾਲਣ ਅਤੇ ਮੱਛੀ ਪਾਲਣ ਲਈ ਵੀ ਸੁਨਿਸ਼ਚਿਤ ਕਰਨ ਬਾਰੇ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਵੈਟਰਨਰੀ ਅਫ਼ਸਰ, ਮਾਜਰੀ ਡਾ. ਰਾਜੇਸ਼ ਗੋਇਲ, ਡੇਅਰੀ ਵਿਕਾਸ ਵਿਭਾਗ ਚਤਾਮਲੀ ਤੋਂ ਚੰਦ ਸਿੰਘ, ਕੇਵੀਕੇ ਤੋਂ ਡਾ. ਹਰਮੀਤ ਕੌਰ, ਡਾ. ਵਿਕਾਸ ਫੂਲੀਆ, ਡਾ. ਮੁਨੀਸ਼ ਸ਼ਰਮਾ, ਡਾ. ਪਾਰੁਲ ਗੁਪਤਾ, ਡਾ. ਸ਼ਸ਼ੀਪਾਲ, ਡਾ. ਪ੍ਰਿਅੰਕਾ ਸੁਰਿਆਵੰਸ਼ੀ, ਹਰਸ਼ਨੀਤ ਕੌਰ ਮੌਜੂਦ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune