ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ

January 25 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਦੇ ਤੀਜੇ ਪੜਾਅ ਤਹਿਤ ਬਲਾਕ ਬਸੀ ਪਠਾਣਾਂ ਅਤੇ ਬਲਾਕ ਖਮਾਣੋਂ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡਣ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਸੀ ਪਠਾਣਾਂ ਗੁਰਪ੍ਰੀਤ ਸਿੰਘ ਜੀ.ਪੀ. ਵਿਸ਼ੇਸ਼ ਤੌਰ ਉੱਤੇ ਪਹੁੰਚੇ ਅਤੇ 1476 ਲਾਭਪਾਤਰੀ ਕਿਸਾਨਾਂ ਨੂੰ ਲੱਗਭੱਗ 13 ਕਰੋੜ 92 ਲੱਖ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਦਿੱਤੇ ਗਏ।

ਵਿਧਾਇਕ ਜੀ.ਪੀ. ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੋਣਾਂ ਵਿੱਚ ਕੀਤੇ ਵਾਅਦੇ ਹਰ ਹੀਲੇ ਪੂਰੇ ਕਰੇਗੀ ਅਤੇ ਜਿਵੇਂ ਜਿਵੇਂ ਪੰਜਾਬ ਦੀ ਮਾਲੀ ਹਾਲਤ ਸੁਧਰਦੀ ਜਾਵੇਗੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਸਾਰੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ 10-10 ਪਿੰਡਾਂ ਦੇ ਲਈ ਇੱਕ ਇੱਕ ਸਟੇਡੀਅਮ ਬਣਾਇਆ ਜਾਵੇਗਾ।

ਇਸ ਮੌਕੇ ਪਰਮਜੀਤ ਸਿੰਘ ਐਸ.ਡੀ.ਐਮ. ਖਮਾਣੋਂ, ਜਗਦੀਸ਼ ਸਿੰਘ ਜੌਹਲ ਐਸ.ਡੀ.ਐਮ. ਖਮਾਣੋਂ, ਮਨਜੀਤ ਸਿੰਘ ਰਾਜਲਾ ਤਹਿਸੀਲਦਾਰ ਖਮਾਣੋਂ, ਪੁਸ਼ਪਿੰਦਰ ਸਿੰਘ ਏ.ਆਰ. ਖਮਾਣੋਂ, ਡਾ.ਚੇਤਨਾ ਹੰਸ ਏ.ਆਰ. ਬਸੀ ਪਠਾਣਾਂ, ਸੁਰਿੰਦਰ ਸਿੰਘ ਗਰਗ, ਬਲਵਿੰਦਰ ਸਿੰਘ ਰਿਆ ਡਾਇਰੈਕਟਰ, ਸਰਬਜੀਤ ਸਿੰਘ ਜੀਤੀ, ਰਵਿੰਦਰ ਸਿੰਘ ਮਨੈਲਾ, ਹਰਦੀਪ ਸਿੰਘ ਭੁੱਲਰ, ਅਵਤਾਰ ਸਿੰਘ ਤਾਰੀ, ਨੰਬਰਦਾਰ ਨੱਥੂ ਰਾਮ ਨੰਗਲਾਂ, ਸੁਰਮੁੱਖ ਸਿੰਘ ਪਨੈਚਾਂ, ਕਮਾਂਡੈਂਟ ਪ੍ਰੀਤਮ ਸਿੰਘ ਬਾਜਵਾ, ਜਸਵੀਰ ਸਿੰਘ ਜੱਸੀ, ਪ੍ਰਵੀਨ ਰਾਣਾ, ਗੁਰਦੇਵ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ, ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ, ਸਹਿਕਾਰੀ ਸਭਾਵਾਂ ਦੇ ਪ੍ਰਧਾਨ, ਸੈਕਟਰੀ, ਮੈਂਬਰਾਨ ਅਤੇ ਪਿੰਡਾਂ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune