ਸੌਂਫ ਕਰਦੀ ਹੈ ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖਤਮ

September 29 2018

ਜਲੰਧਰ —ਉਂਝ ਤਾਂ ਅਸੀਂ ਸੌਂਫ ਦੀ ਵਰਤੋਂ ਖਾਣਾ ਖਾਣ ਤੋਂ ਬਾਅਦ ਕਰਦੇ ਹਾਂ ਪਰ ਤੁਹਾਨੂੰ ਪਤਾ ਹੈ ਕਿ ਸੌਂਫ ਦੇ ਹੋਰ ਵੀ ਬਹੁਤ ਫਾਇਦੇ ਹਨ। ਸੌਂਫ ਚ ਕੈਲਸ਼ੀਅਮ, ਤਾਂਬਾ, ਆਇਰਨ, ਪੋਟਾਸ਼ੀਅਮ, ਜ਼ਿੰਕ, ਮੈਗਨੀਸ਼ੀਅਮ ਅਤੇ ਕਈ ਮਹੱਤਵਪੂਰਣ ਤੱਤ ਹੁੰਦੇ ਹਨ, ਜੋ ਕਿ ਸਾਡੀ ਸਿਹਤ ਲਈ ਲਾਭਦਾਇਕ ਹੁੰਦੇ ਹਨ। ਇਸ ਦੇ ਇਸਤੇਮਾਲ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

1. ਹਾਜਮਾ

ਭੋਜਨ ਕਰਨ ਤੋਂ ਬਾਅਦ ਸੌਂਫ ਅਤੇ ਮਿਸ਼ਰੀ ਦੀ ਵਰਤੋਂ ਕਰਨ ਨਾਲ ਭੋਜਨ ਠੀਕ ਤਰ੍ਹਾਂ ਹਜਮ ਹੋ ਜਾਂਦਾ ਹੈ। ਸੌਂਫ ਦੇ ਚੂਰਣ ਨੂੰ ਕੋਸੇ ਪਾਣੀ ਨਾਲ ਰਾਤ ਨੂੰ ਲੈਣ ਨਾਲ ਕਬਜ਼ ਅਤੇ ਗੈਸ ਤੋਂ ਛੁਟਕਾਰਾ ਮਿਲਦਾ ਹੈ।

2. ਅੱਖਾਂ ਦੀ ਰੋਸ਼ਨੀ

ਜੇਕਰ ਅੱਖਾਂ ਦੀ ਨਜ਼ਰ ਕਮਜ਼ੋਰ ਹੈ ਤਾਂ ਸੌਂਫ, ਮਿਸ਼ਰੀ ਅਤੇ ਬਾਦਾਮ ਨੂੰ ਪੀਸ ਕੇ ਪਾਊਡਰ ਬਣਾ ਕੇ ਦਿਨ ਚ ਤਿੰਨ ਵਾਰ ਲੈਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।

3. ਪੇਟ ਸਬੰਧੀ ਬੀਮਾਰੀਆਂ

ਕਈ ਵਾਰ ਜ਼ਿਆਦਾ ਖਾਣਾ ਖਾਣ ਦੀ ਵਜ੍ਹਾ ਨਾਲ ਪੇਟ ਫੁੱਲ ਜਾਂਦਾ ਹੈ ਅਤੇ ਜੀਅ ਕੱਚਾ ਹੋਣ ਲਗਦਾ ਹੈ ਤਾਂ ਭੁੰਨੀ ਹੋਈ ਸੌਂਫ ਦੀ ਵਰਤੋਂ ਦਿਨ ਚ ਦੋ-ਤਿੰਨ ਵਾਰ ਕਰਨ ਨਾਲ ਫਾਇਦਾ ਹੁੰਦਾ ਹੈ।

4. ਬਲੱਡ ਪ੍ਰੈਸ਼ਰ

ਸੌਂਫ ਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਕਿ ਸਾਡੇ ਦਿਲ ਦੀ ਗਤੀ ਅਤੇ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਸਹੀ ਰੱਖਦਾ ਹੈ। ਇਸ ਲਈ ਭੋਜਨ ਕਰਨ ਤੋਂ ਬਾਅਦ ਸੌਂਫ ਨੂੰ ਚਬਾ-ਚਬਾ ਕੇ ਖਾਣਾ ਚਾਹੀਦਾ ਹੈ।

5. ਭਾਰ ਘੱਟ ਕਰੇ

ਸੌਂਫ ਸਰੀਰ ਦੀ ਚਰਬੀ ਵੀ ਘੱਟ ਕਰਦੀ ਹੈ। ਸੌਂਫ ਦੇ ਨਾਲ ਕਾਲੀ ਮਿਰਚ ਮਿਲਾ ਕੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨਾਲ ਕੌਲੈਸਟਰੋਲ ਦਾ ਪੱਧਰ ਵੀ ਘੱਟ ਹੁੰਦਾ ਹੈ।

6. ਕੈਂਸਰ

ਸੌਂਫ ਚ ਭਰਪੂਰ ਮਾਤਰਾ ਚ ਮੈਗਨੀਜ਼ ਹੁੰਦਾ ਹੈ, ਜੋ ਕੈਂਸਰ ਦੀ ਸੰਭਾਵਨਾ ਨੂੰ ਘੱਟ ਕਰਦਾ ਹੈ। ਸੌਂਫ ਰੋਜ਼ ਖਾਣ ਨਾਲ ਚਮੜੀ, ਪੇਟ, ਅਤੇ ਛਾਤੀ ਦਾ ਕੈਂਸਰ ਹੋਣ ਦਾ ਖਤਰਾ ਕਾਫੀ ਹੱਦ ਤੱਕ ਘੱਟ ਜਾਂਦਾ ਹੈ।

Source: Jagbani