ਕਿਸਾਨ ਜਥੇਬੰਦੀ (ਡਕੌਦਾ) ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਖੇਤੀਬਾੜੀ ਚੀਫ਼ ਦਫ਼ਤਰਾਂ ਅੱਗ ਦਿੱਤੇ ਜਾਣਗੇ ਧਰਨੇ

March 13 2019

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਵੱਲੋਂ 1 ਜੂਨ ਤੋਂ ਝੋਨੇ ਦੀ ਲਵਾਈ, ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਉਪਲਬਧ ਕਰਾਉਣ ਲਈ ਪੰਜਾਬ ਭਰ ਦੇ ਜ਼ਿਲ੍ਹਾ ਖੇਤੀਬਾੜੀ ਚੀਫ਼ ਦਫ਼ਤਰਾਂ ਅੱਗੇ 13 ਮਾਰਚ ਨੂੰ ਦਿੱਤੇ ਜਾ ਰਹੇ ਧਰਨਿਆਂ ਨੂੰ ਸਫਲ ਬਣਾਉਣ ਲਈ ਤਿਆਰੀਆਂ ਕਰ ਲਈਆਂ ਹਨ । ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਜ਼ਿਲ੍ਹਾ ਵਿੱਤ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ, ਬਲਾਕ ਪ੍ਰਧਾਨ ਟਹਿਲ ਸਿੰਘ ਚੰਦਭਾਨ, ਬਲਾਕ ਵਿੱਤ ਸਕੱਤਰ ਗੁਰਮੇਲ ਸਿੰਘ ਚੈਨਾ ਤੇ ਬਲਾਕ ਸਕੱਤਰ ਨਛੱਤਰ ਸਿੰਘ ਬਿਸ਼ਨੰਦੀ ਦੀ ਅਗਵਾਈ ਵਿਚ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਜਥੇਬੰਦੀ ਵੱਲੋਂ ਮੋਟਰਸਾਈਕਲਾਂ ਅਤੇ ਕਾਰਾਂ ਤੇ ਮਾਰਚ ਕੱਢਿਆ ਗਿਆ। ਜਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਹੈ ਕਿ ਪਿੰਡਾਂ ਦੇ ਕਿਸਾਨਾਂ ਚ 13 ਮਾਰਚ ਦੇ ਧਰਨੇ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਪਿਛਲੇ ਸਾਲ ਕਿਸਾਨਾਂ ਨੂੰ ਝੋਨੇ ਦੀ ਲਵਾਈ ਅਤੇ ਕਟਾਈ ਸਮੇਂ ਕਈ ਔਕੜਾਂ ਦਾ ਸਾਹਮਣਾ ਕਰਨਾ ਪਿਆ ਸੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ