ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ’ਚ ਪੰਜ ਮਤੇ ਪਾਸ

April 08 2019

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਈ ਅਹਿਮ ਮੁੱਦੇ ਵਿਚਾਰੇ ਗਏ। ਸ੍ਰੀ ਭੱਲਮਾਜਰਾ ਨੇ ਦੱਸਿਆ ਕਿ ਮੀਟਿੰਗ ਵਿਚ ਪੰਜ ਏਜੰਡੇ ਵਿਚਾਰੇ ਗਏ ਹਨ।

ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਕਿਸਾਨਾਂ ਦੇ ਖਾਤਿਆਂ ਵਿਚ 6000 ਰੁਪਏ ਪਾਉਣ ਦੇ ਐਲਾਨ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਅਤੇ ਚੁਣਾਵੀ ਜੁਮਲਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਫ਼ਸਲਾਂ ਦਾ ਸਹੀ ਭਾਅ ਤੈਅ ਕਰੇ, ਆਵਾਰਾ ਕੁੱਤਿਆਂ ਤੇ ਆਵਾਰਾ ਪਸ਼ੂਆਂ ਦੇ ਪੱਕੇ ਪ੍ਰਬੰਧ ਕਰੇ, ਹਾੜੀ ਦੀ ਫ਼ਸਲ ਦਾ ਸਮੇਂ ਸਿਰ ਭੁਗਤਾਨ ਕਰਨ ਵੱਲ ਸਰਕਾਰ ਧਿਆਨ ਦੇਵੇ, ਝੋਨਾ ਲਾਉਣ ਦੀ ਤਰੀਕ ਪਹਿਲੀ ਜੂਨ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 13 ਅਪਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਜਲਿਆਂ ਵਾਲੇ ਬਾਗ਼ ਦੇ ਸ਼ਹੀਦਾਂ ਨੂੰ 100ਵੀਂ ਵਰ੍ਹੇਗੰਢ ਦੀ ਸ਼ਰਧਾਂਜਲੀ ਦੇਣ ਲਈ ਜ਼ਿਲ੍ਹੇ ਦੇ ਕਿਸਾਨਾਂ 12 ਅਪਰੈਲ ਨੂੰ ਰੇਲ ਗੱਡੀ ਜਾਂ ਹੋਰ ਸਾਧਨਾ ਰਾਹੀਂ ਵੱਧ ਤੋਂ ਵੱਧ ਸ਼ਮੂਲੀਅਤ ਕਰਨਗੇ।

ਇਸ ਮੌਕੇ ਲਖਵਿੰਦਰ ਸਿੰਘ ਅਕਾਈ ਪ੍ਰਧਾਨ, ਰਾਜ ਕੁਮਾਰ , ਮੁਕੰਦ ਸਿੰਘ, ਜਸਵੀਰ ਸਿੰਘ ਚਨਾਰਥਲ ਜ਼ਿਲ੍ਹਾ ਜਰਨਲ ਸਕੱਤਰ, ਮੀਤ ਪ੍ਰਧਾਨ, ਲਾਭ ਸਿੰਘ ਹਿੰਮਤ ਸਿੰਘ ਖ਼ਜ਼ਾਨਚੀ ਤੇ ਜੁਝਾਰ ਸਿੰਘ ਰੁੜਕੀ ਮੌਜੂਦ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ