ਕਿਸਾਨਾਂ ਦਾ ਵਫਦ ਪਾਵਰਕੌਮ ਨੂੰ ਮਿਲਿਆ

June 08 2019

ਸਰਹੱਦੀ ਇਲਾਕੇ ਦੇ ਪਿੰਡਾਂ ਦੀਆਂ ਬਿਜਲੀ ਸਪਲਾਈ ਸਬੰਧੀ ਮੁਸ਼ਕਿਲਾਂ ਦੇ ਸਬੰਧ ਵਿੱਚ ਕਿਸਾਨ ਸੰਘਰਸ਼ ਕਮੇਟੀ ਦਾ ਵਫ਼ਦ ਪਾਵਰਕੌਮ ਦੇ ਐੱਸਈ ਨੂੰ ਮਿਲਿਆ।

ਇਸ ਮੌਕੇ ਪਾਵਰਕੌਮ ਅਧਿਕਾਰੀ ਨੂੰ ਮੰਗ ਪੱਤਰ ਸੌਂਪ ਕੇ ਵਿਸਥਾਰ ਸਹਿਤ ਮੁਸ਼ਕਿਲਾਂ ਤੋਂ ਜਾਣੂ ਕਰਵਾ ਕੇ ਜਲਦ ਹੱਲ ਦੀ ਮੰਗ ਕੀਤੀ ਗਈ। ਕਿਸਾਨ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਪਾਵਰਕੌਮ ਦੇ ਐੱਸਈ ਸ੍ਰੀ ਐੱਨਕੇ ਸ਼ਰਮਾ ਨਾਲ ਮੌਕੇ ਉੱਤੇ ਮੀਟਿੰਗ ਕਰਕੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਕੱਸਣ, ਟਿਊਬਵੈੱਲਾਂ ਲਈ ਬਿਜਲੀ ਸਪਲਾਈ ਵੇਲੇ ਸਿਰ ਦੇਣ, ਜਿਹੜੇ ਕੁਨੈਕਸ਼ਨ ਹੋਲਡਰਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਕੁਨੈਕਸ਼ਨ ਵਾਰਸਾਂ ਦੇ ਨਾਂ ਉੱਤੇ ਕਰਨ, ਖ਼ਰਾਬ ਪਏ ਟਰਾਂਸਫਾਰਮ ਚਾਲੂ ਕਰਨ, ਘਰਾਂ ਉੱਤੋਂ ਲੰਘਦੀਆਂ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਨੂੰ ਲਾਂਭੇ ਕਰਨ ਸਮੇਤ ਹੋਰ ਅਹਿਮ ਮਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ