ਕੈਪਟਨ ਸਰਕਾਰ ਵੱਲੋਂ ਝੋਨੇ ਦੀ ਲੁਆਈ ਛੇਤੀ ਸ਼ੁਰੂ ਕਰਨ ਨੂੰ ਮਨਜ਼ੂਰੀ

May 11 2020

ਕੋਰੋਨਾਵਾਇਰਸ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਪੰਜਾਬ ਚ ਝੋਨੇ ਦੀ ਲੁਆਈ 10 ਦਿਨ ਪਹਿਲਾਂ ਕਰਨ ਦਾ ਫੈਸਲਾ ਕੀਤਾ ਹੈ।

ਲੌਕਡਾਉਨ ਕਾਰਨ ਮਜ਼ਦੂਰਾਂ ਦੀ ਭਾਰੀ ਕਮੀ ਆਉਣ ਕਾਰਨ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਵਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਪਹਿਲਾਂ ਦੇ ਹਿਸਾਬ ਨਾਲ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਹੋਣੀ ਸੀ।

ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਪਹਿਲਾਂ ਹੀ ਦੇ ਦਿੱਤੀ ਸੀ। ਪਰ ਇਸ ਤੇ ਆਖਰੀ ਫੈਸਲਾ ਅੱਜ ਕੈਬਨਿਟ ਮੀਟਿੰਗ ਚ ਲਿਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਝੋਨੇ ਦੀ ਨਰਸਰੀ ਦੀ ਬਿਜਾਈ ਅਤੇ ਖੇਤਾਂ ਚ ਲੁਆਈ ਦੀਆਂ ਤਰੀਕਾਂ ਨੂੰ 10 ਦਿਨ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ