ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕੀਤੀ ਕਿਸਾਨਾਂ ਨੂੰ ਅਪੀਲ, ਕਿਹਾ ਬਲਦੀ ਚ ਘਿਓ ਨਾ ਪਾਓ...

May 11 2020

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਫੇਸਬੁੱਕ ਤੇ ਆ ਕੇ ਸਾਰੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਬਲਦੇਵ ਸਿੰਘ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਕਣਕ ਵੱਢਣ ਤੋਂ ਬਾਅਦ ਨਾੜ ਨੂੰ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕ ਕਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਹਨ। ਐਸੇ ਹੁਣ ਆਪਾਂ ਖੁਦ ਕਣਕ ਦੀ ਨਾੜ ਨੂੰ ਅੱਗ ਲਾ ਕੇ ਬਲਦੀ ਵਿੱਚ ਘਿਉ ਪਾਉਣ ਦਾ ਕੰਮ ਕਰ ਰਹੇ ਹਾਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਰਿਮੋਟ ਸੈਂਸਿੰਗ ਵਿਭਾਗ ਵੱਲੋਂ ਮਿਲੀ ਜਾਣਕਾਰੀ ਤੋਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਵਿੱਚ 700 ਥਾਵਾਂ ਤੇ ਕਣਕ ਦੀ ਨਾੜ ਨੂੰ ਅੱਗ ਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰੋਨਾ ਕਰਕੇ ਲੋਕ ਪਰੇਸ਼ਾਨ ਹਨ ਅਤੇ ਇਸ ਦਾ ਅਸਰ ਸਾਡੀ ਸਾਹ ਪ੍ਰਣਾਲੀ ਤੇ ਹੁੰਦਾ ਹੈ।ਉਨ੍ਹਾਂ ਕਿਹਾ ਕਿ ਹਾਲੇ ਝੋਨੇ ਅਤੇ ਮੱਕੀ ਨੂੰ ਲਾਉਣ ਵਿੱਚ ਕਾਫੀ ਸਮਾਂ ਹੈ ਇਸ ਕਰਕੇ ਕਿਸਾਨ ਸਬਰ ਰੱਖਣ ਅਤੇ ਉਨ੍ਹਾਂ ਦੀ ਅਪੀਲ ਹੈ ਕਿ ਕਣਕ ਦੀ ਨਾੜ ਨੂੰ ਅੱਗ ਲਾ ਕੇ ਬਲਦੀ ਵਿੱਚ ਘਿਉ ਨਾ ਪਾਉਣ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ