ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ 352 ਆਧੁਨਿਕ ਮਸ਼ੀਨਾਂ

September 22 2022

ਪਰਾਲੀ ਦੀ ਸੁਚੱਜੀ ਸੰਭਾਲ ਲਈ ਜਿਥੇ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2022-23 ਦੌਰਾਨ 352  ਆਧੁਨਿਕ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਖੇਤੀ ਮਸ਼ੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ।
ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਜਾਗਰੁਕਤਾਂ ਵੈਨਾਂ ਰਵਾਨਾਂ ਕੀਤੀਆਂ ਗਈਆਂ ਹਨ, ਇਹ ਚੇਤਨਾ ਵੈਨਾ ਰਾਹੀਂ ਜ਼ਿਲ੍ਹੇ 454 ਪਿੰਡਾਂ ਵਿੱਚ ਲਗਾਤਾਰ 40 ਦਿਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਆਡੀਓ ਅਤੇ ਲਿਟਰੇਚਰ ਰਾਹੀਂ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ 80 ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਜਿਨ੍ਹਾਂ ਵਿੱਚ ਖੇਤੀ ਮਾਹਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।