ਗਿੱਦੜਬਾਹਾ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਤੇਜ਼

April 27 2019

ਗਿੱਦੜਬਾਹਾ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 43370 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 37379 ਮੀਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਦਕਿ 12975 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਕੱਤਰ ਪ੍ਰਿਤਪਾਲ ਸਿੰਘ ਗਿੱਲ ਨੇ ਦੱਸਿਆ ਕਿ ਐੱਫਸੀਆਈ ਵੱਲੋਂ ਹੁਣ ਤੱਕ 2500 ਮੀਟਰਿਕ ਟਨ, ਪਨਸਪ ਵੱਲੋਂ 8037 ਮੀਟਰਿਕ ਟਨ, ਮਾਰਕਫੈੱਡ ਵੱਲੋਂ 4312 ਮੀਟਰਿਕ ਟਨ, ਵੇਅਰਹਾਊਸ ਵੱਲੋਂ 4650 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 7320 ਮੀਟਰਿਕ ਟਨ ਅਤੇ ਪਨਗਰੇਨ ਵੱਲੋਂ 6530 ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਿਫਟਿੰਗ ਦਾ ਕੰਮ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਕਿ ਕਣਕ ਦੀ ਆਮਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਮੰਡੀ ਵਿੱਚ ਬੈਠੇ ਪਿੰਡ ਜੰਗੀਰਾਣਾ ਦੇ ਕਿਸਾਨ ਮੋਹਨ ਸਿੰਘ, ਬਬਾਨੀਆਂ ਦੇ ਜਗਜੀਤ ਸਿੰਘ, ਦੌਲਾ ਦੇ ਬਲਦੇਵ ਸਿੰਘ, ਸਾਹਿਬ ਚੰਦ ਦੇ ਗੁਰਜੰਟ ਸਿੰਘ, ਭਾਰੂ ਦੇ ਗੁਰਪਿਆਰ ਸਿੰਘ ਅਤੇ ਕੋਟਭਾਈ ਦੇ ਦਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਣਕ ਹੱਥੋ ਹੱਥ ਵਿਕੀ ਹੈ ਅਤੇ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਬਿਜਲੀ ਅਤੇ ਪਾਣੀ ਦੇ ਪੁਖਤਾ ਪ੍ਰਬੰਧ ਹਨ ਅਤੇ ਅਧਿਕਾਰੀ ਵੀ ਕਿਸਾਨਾਂ ਨਾਲ ਰਾਬਤਾ ਬਣਾ ਕੇ ਚੱਲ ਰਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ